ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਨਿਵਾਸ ‘ਤੇ ਕੱਲ੍ਹ 12 ਵਜੇ ਹੋਵੇਗੀ। ਜਿਸ ‘ਚ ਸਾਰੇ ਮੰਤਰੀ ਅਤੇ ਵਿਧਾਇਕ ਮੌਜੂਦ ਰਹਿਣਗੇ। ਵਿਧਾਨ ਸਭਾ ਸੈਸ਼ਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ 26 ਸਤੰਬਰ ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।
ਜਾਣਕਾਰੀ ਅਨੁਸਾਰ ਇਸ ਮੀਟਿੰਗ ਦੌਰਾਨ ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਤਿਆਰ ਕੀਤੇ ਗਏ ਨਿਯਮਾਂ ਨੂੰ ਮਨਜ਼ੂਰੀ ਦੇਵੇਗੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ। ਇਹ ਵਿਸ਼ੇਸ਼ ਇਜਲਾਸ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ ਦੋ ਦਿਨ ਚੱਲੇਗੀ, ਕਿਉਂਕਿ 27 ਅਤੇ 28 ਸਤੰਬਰ ਨੂੰ ਕ੍ਰਮਵਾਰ ਸ਼ਨੀਵਾਰ ਅਤੇ ਐਤਵਾਰ ਹਨ ਅਤੇ ਜਨਤਕ ਛੁੱਟੀਆਂ ਹਨ।