ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਹਸਪਤਾਲ ‘ਚ ਦਾਖਲ ਮਰੀਜ਼ਾਂ ਅਤੇ ਬੱਚਿਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ । ਕਰੀਬ ਦੋ ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਅਜੇ ਤੱਕ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਕਾਰਨ ਹਸਪਤਾਲ ਦਾ ਸਾਮਾਨ ਬੁਰੀ ਤਰ੍ਹਾਂ ਨੁਕਸਾਣਿਆ ਗਿਆ। ਕਰਮਚਾਰੀਆਂ ਨੇ ਸ਼ੀਸ਼ੇ ਤੋੜ ਕੇ ਅੱਗ ‘ਤੇ ਕਾਬੂ ਪਾਇਆ। ਕਰਮਚਾਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਅੱਗ ਜ਼ਿਆਦਾ ਭਿਆਨਕ ਸੀ, ਉਨ੍ਹਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਮਰੀਜਾਂ ਨੂੰ ਬੜੀ ਮੁਸ਼ੱਕਤ ਨਾਲ ਬਚਾਇਆ ਗਿਆ। ਸਾਰੇ ਕਰਮਚਾਰੀ ਇਕੱਠੇ ਹੋਏ ਅੱਗ ਬੁਝਾਉਣ ‘ਚ ਜੁੱਟ ਗਏ।