ਖਬਰਿਸਤਾਨ ਨੈੱਟਵਰਕ- ਪੰਜਾਬ ਦੀਆਂ ਔਰਤਾਂ ਦਾ ਹਰ ਮਹੀਨੇ 1100 ਰੁਪਏ ਮਿਲਣ ਦਾ ਇੰਤਜ਼ਾਰ ਜਲਦ ਹੀ ਖਤਮ ਹੋਣ ਜਾ ਰਿਹਾ ਹਾਂ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ 2026 ਦੇ ਬਜਟ ਪਾਸ ਹੋਣ ਤੋਂ ਬਾਅਦ ਇਹ ਯੋਜਨਾ ਲਾਗੂ ਕਰ ਦਿੱਤੀ ਜਾਵੇਗੀ।
ਸੀ ਐੱਮ ਮਾਨ ਨੇ ਸਾਫ਼ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵਾਅਦੇ ਨੂੰ ਪੂਰਾ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ ਹੈ ਤੇ ਇਹ ਵਾਅਦਾ ਕਿਸੇ ਵੀ ਹਾਲਤ ਵਿੱਚ ਅਧੂਰਾ ਨਹੀਂ ਛੱਡਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵਲੋਂ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਸਫਰ ਪਹਿਲਾਂ ਤੋਂ ਹੀ ਮੁਫਤ ਕੀਤਾ ਗਿਆ ਹੈ,ਹਰ ਮਹੀਨੇ 1100 ਮਿਲਣ ਨਾਲ ਨਾ ਸਿਰਫ਼ ਘਰੇਲੂ ਔਰਤਾਂ ਨੂੰ ਵੱਡੀ ਰਾਹਤ ਮਿਲੇਗੀ, ਸਗੋਂ ਉਹਨਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਆਰਥਿਕ ਹੌਸਲਾ ਵੀ ਮਿਲੇਗਾ।
ਤਾਂ ਹੁਣ ਔਰਤਾਂ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ ਤੇ 2026 ਤੋਂ ਹਰ ਮਹੀਨੇ ਖਾਤੇ ਵਿੱਚ ਸਿੱਧਾ 1100 ਰੁਪਏ ਆਉਣੇ ਸ਼ੁਰੂ ਹੋ ਜਾਣਗੇ।