View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਹੁਸ਼ਿਆਰਪੁਰ ਕਾਂਡ ਤੋਂ ਬਾਅਦ ਪ੍ਰਵਾਸੀਆਂ ਨੂੰ ਕੱਢਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਉਥੇ ਹੀ ਹੁਣ ਜਲੰਧਰ ਦੇ ਖੁਸਰੋਪੁਰ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਪ੍ਰਵਾਸੀਆਂ ਦੇ ਖੋਖਿਆਂ ਨੂੰ ਅੱਗ ਲਗਾ ਦਿੱਤੀ, ਜਿਸ ਵਿਚ ਇੱਕ ਚਾਹ ਅਤੇ ਦੋ ਫਲਾਂ ਦੇ ਖੋਖੇ ਪੂਰੀ ਤਰ੍ਹਾਂ ਸੜ ਗਏ। ਇਸ ਘਟਨਾ ਨੇ ਇਲਾਕੇ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਦੇਰ ਰਾਤ ਦੀ ਹੈ ਘਟਨਾ

ਪੀੜਤਾ ਨੇ ਦੱਸਿਆ ਕਿ ਉਸ ਨੂੰ ਇੱਕ ਜਾਣਕਾਰ ਨੇ ਅੱਗ ਲੱਗਣ ਦੀ ਸੂਚਨਾ ਦਿੱਤੀ ਸੀ। ਉਸ ਨੇ ਕਿਹਾ ਕਿ ਪੰਜਾਬ ਵਿੱਚ ਪ੍ਰਵਾਸੀਆਂ ਸੰਬੰਧੀ ਹਾਲ ਹੀ ਵਿੱਚ ਤਣਾਅਪੂਰਨ ਮਾਹੌਲ ਕਾਰਨ ਰਾਤ ਨੂੰ ਖੋਖਿਆਂ ਵਿੱਚ ਰਹਿਣਾ ਖ਼ਤਰੇ ਤੋਂ ਖਾਲੀ ਨਹੀਂ। ਔਰਤ ਨੇ ਸਪੱਸ਼ਟ ਕੀਤਾ ਕਿ ਉਹ ਉਸ ਰਾਤ ਉੱਥੇ ਨਹੀਂ ਸੀ ਕਿਉਂਕਿ ਉਸ ਨੂੰ ਡਰ ਸੀ ਕਿ ਕੋਈ ਉਸ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਪ੍ਰਵਾਸੀ ਔਰਤ ਨੇ ਕੀਤੀ ਅਪੀਲ

ਔਰਤ ਨੇ ਕਿਹਾ ਕਿ ਅਜਿਹਾ ਨੁਕਸਾਨ ਪਹੁੰਚਾਉਣ ਨਾਲ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ। “ਅਸੀਂ ਆਪਣੀ ਜਗ੍ਹਾ ਆਪਣੇ ਆਪ ਛੱਡ ਦੇਵਾਂਗੇ, ਪਰ ਕਿਰਪਾ ਕਰਕੇ ਸਾਨੂੰ ਨੁਕਸਾਨ ਨਾ ਪਹੁੰਚਾਓ।” ਉਸ ਨੇ ਅੱਗੇ ਕਿਹਾ ਕਿ ਮਾਮਲੇ ਦੀ ਰਿਪੋਰਟ ਪ੍ਰਸ਼ਾਸਨ ਨੂੰ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਜਲਦ ਫੜਿਆ ਜਾਵੇਗਾ।

ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ

ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ, ਪ੍ਰਵਾਸੀ ਅਤੇ ਇਲਾਕੇ ਦੇ ਸਥਾਨਕ ਭਾਈਚਾਰੇ ਨੂੰ ਆਪਣੀ ਸੁਰੱਖਿਆ ਬਾਰੇ ਚਿੰਤਾ ਹੈ। ਉਨ੍ਹਾਂ ਨੇ ਅੱਗਜ਼ਨੀ ਦੀ ਨਿੰਦਾ ਕੀਤੀ ਅਤੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ