ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦੇਰ ਰਾਤ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਜ਼ਿਲ੍ਹੇ ਦੇ ਆਤਮਾ ਪਾਰਕ ਪੁਲਿਸ ਚੌਕੀ ਦੇ ਸਾਹਮਣੇ ਬਿਲਡਿੰਗ ‘ਚ ਬਣੀਆਂ ਕਾਰ ਦੇ ਸਮਾਨ ਦੀਆਂ 3 ਦੁਕਾਨਾਂ ‘ਚ ਅੱਗ ਲੱਗੀ ਗਈ। ਇਸ ਘਟਨਾ ‘ਚ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਦੁਕਾਨ ‘ਚ ਸਮਾਨ ਫੱਟਣ ਕਾਰਣ ਧਮਾਕਿਆਂ ਦੀ ਆਵਾਜ ਆ ਰਹੀ ਸੀ।
ਆਸ-ਪਾਸ ਦੇ ਲੋਕਾਂ ਨੇ ਅੱਗ ਦੀਆਂ ਲਪਟਾਂ ਵੇਖੀਆਂ ਅਤੇ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਇਮਾਰਤ ਸਾਰੇ ਪਾਸਿਆਂ ਤੋਂ ਬੰਦ ਹੋਣ ਕਾਰਨ ਉਹ ਸਫਲ ਨਹੀਂ ਹੋ ਸਕੇ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਨੇੜਲੀਆਂ ਇਮਾਰਤਾਂ ਤੋਂ ਲੋਕਾਂ ਨੂੰ ਬਾਹਰ ਕੱਢਿਆ ਅਤੇ ਲਿੰਕ ਰੋਡ ‘ਤੇ ਇੱਕ ਪਾਣੀ ਦਾ ਟੈਂਕਰ ਖੜ੍ਹਾ ਕਰਕੇ ਪਾਣੀ ਦਾ ਛਿੜਕਾਅ ਕੀਤਾ। ਲਗਭਗ ਢਾਈ ਘੰਟੇ ਦੀ ਸਖ਼ਤ ਮਿਹਨਤ ਅਤੇ 6 ਤੋਂ 8 ਪਾਣੀ ਦੀਆਂ ਟੈਂਕੀਆਂ ਦੀ ਵਰਤੋਂ ਤੋਂ ਬਾਅਦ, ਅੱਗ ‘ਤੇ ਕਾਬੂ ਪਾਇਆ ਗਿਆ। ਫਾਇਰ ਅਧਿਕਾਰੀਆਂ ਦੇ ਅਨੁਸਾਰ, ਹੁਣ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ‘ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ।
ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਜਾਣਕਾਰੀ ਦਿੰਦੇ ਹੋਏ ਰਾਹਗੀਰ ਰੋਹਨ ਨੇ ਦੱਸਿਆ ਕਿ ਉਹ ਸੜਕ ਤੋਂ ਲੰਘ ਰਿਹਾ ਸੀ ਕਿ ਅਚਾਨਕ ਉਸਨੇ ਚਾਰ ਮੰਜ਼ਿਲਾ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ। ਜਦੋਂ ਉਸਨੇ ਇਮਾਰਤ ਨੂੰ ਧਿਆਨ ਨਾਲ ਦੇਖਿਆ ਤਾਂ ਪਹਿਲੀ ਮੰਜ਼ਿਲ ‘ਤੇ ਬਣੀਆਂ ਕਾਰ ਦੇ ਸਮਾਨ ਦੀਆਂ ਦੁਕਾਨਾਂ ਨੂੰ ਅੱਗ ਲੱਗ ਗਈ ਸੀ। ਦੁਕਾਨ ਦੇ ਅੰਦਰ ਬਹੁਤ ਸਾਰਾ ਸਾਮਾਨ ਫਟਣ ਅਤੇ ਧਮਾਕਿਆਂ ਦੀ ਆਵਾਜ਼ ਆਈ। ਉਸਨੇ ਅਲਾਰਮ ਵਜਾਇਆ ਅਤੇ ਆਸ-ਪਾਸ ਦੇ ਲੋਕਾਂ ਨੂੰ ਸੂਚਿਤ ਕੀਤਾ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਲਾਕਾ ਨਿਵਾਸੀਆਂ ਦੇ ਅਨੁਸਾਰ, ਅੱਗ ਸ਼ਾਰਟ ਸਰਕਟ ਕਾਰਨ ਲੱਗੀ।