ਹਰਿਆਣਾ ਸਰਕਾਰ ਨੇ ਪੰਜਾਬ ਤੇ ਹਿਮਾਚਲ ਦੀ ਮਦਦ ਲਈ ਰਾਹਤ ਸਮੱਗਰੀ ਭੇਜੀ ਗਈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਦੇ ਸੂਬਾ ਦਫ਼ਤਰ ਪੰਚ ਕਮਲ ਪੰਚਕੂਲਾ ਤੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਲਈ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਨਾਲ ਭਰੇ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 15 ਰਾਹਤ ਸਮੱਗਰੀ ਵਾਹਨਾਂ ਨੂੰ ਪੰਜਾਬ ਅਤੇ 10 ਰਾਹਤ ਸਮੱਗਰੀ ਵਾਹਨਾਂ ਨੂੰ ਹਿਮਾਚਲ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਹਰ ਕੋਈ ਅੱਗੇ ਆ ਰਿਹਾ ਹੈ। ਬਾਲੀਵੁੱਡ , ਪਾਲੀਵੁੱਡ ਸਮੇਤ ਮੰਤਰੀ ਤੇ ਨੇਤਾਵਾਂ ਵੱਲੋਂ ਵੀ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਕਈ ਥਾਵਾਂ ‘ਤੇ ਅਜੇ ਵੀ 4-4 ਫੁੱਟ ਤੱਕ ਪਾਣੀ ਭਰਿਆ ਹੋਇਆ ਹੈ, ਪ੍ਰਸ਼ਾਸਨ ਲਗਾਤਾਰ ਰਾਹਤ ਕਾਰਜ ਕਰ ਰਿਹਾ ਹੈ। ਇਸ ਦੌਰਾਨ,
ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਅਤੇ ਗੀਤਕਾਰ ਕਰਨ ਔਜਲਾ ਨੇ ਇੱਕ ਵਾਰ ਫਿਰ ਆਪਣੇ ਮਾਨਵਤਾਵਾਦੀ ਦ੍ਰਿਸ਼ਟੀਕੋਣ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ। ਯੂਰਪ ਦੇ ਮਾਲਟਾ ਵਿੱਚ ਚੱਲ ਰਹੇ ‘ਬਾਰਡਰ ਬ੍ਰੇਕਿੰਗ’ ਪ੍ਰੋਗਰਾਮ ਦੌਰਾਨ, ਉਸਨੇ ਸਟੇਜ ਤੋਂ ਐਲਾਨ ਕੀਤਾ ਕਿ ਉਹ ਇਸ ਸ਼ੋਅ ਤੋਂ ਆਪਣੀ ਪੂਰੀ ਫੀਸ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨਗੇ।
ਕਰਨ ਔਜਲਾ ਨੇ ਪ੍ਰੋਗਰਾਮ ਦੇ ਵਿਚਕਾਰ ਇਹ ਜਾਣਕਾਰੀ ਦਿੱਤੀ ਅਤੇ ਤੁਰੰਤ ਇਵੈਂਟ ਮੈਨੇਜਰ ਨੂੰ ਇਸਨੂੰ ਨੋਟ ਕਰਨ ਲਈ ਕਿਹਾ। ਜਿਵੇਂ ਹੀ ਇਹ ਐਲਾਨ ਹੋਇਆ, ਦਰਸ਼ਕਾਂ ਵਿੱਚ ਮੌਜੂਦ ਹਜ਼ਾਰਾਂ ਪ੍ਰਸ਼ੰਸਕਾਂ ਨੇ ਤਾੜੀਆਂ ਨਾਲ ਉਨ੍ਹਾਂ ਦੇ ਬਿਆਨ ਦਾ ਸਵਾਗਤ ਕੀਤਾ। ਕਰਨ ਔਜਲਾ ਦੇ ਇਸ ਕਦਮ ਦੀ ਨਾ ਸਿਰਫ਼ ਪੂਰੇ ਪੰਜਾਬ ਨੇ ਸਗੋਂ ਦੁਨੀਆ ਭਰ ਵਿੱਚ ਰਹਿੰਦੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਵੀ ਸ਼ਲਾਘਾ ਕੀਤੀ ਹੈ।
9 ਸਤੰਬਰ ਨੁੰ ਪੰਜਾਬ ਆਉਣਗੇ PM ਮੋਦੀ
ਪ੍ਰਧਾਨ ਮੰਤਰੀ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ, ਖਾਸ ਕਰਕੇ ਗੁਰਦਾਸਪੁਰ ਦਾ ਦੌਰਾ ਕਰਨਗੇ। ਉਹ ਹੜ੍ਹ ਪੀੜਤਾਂ ਨਾਲ ਵੀ ਮੁਲਾਕਾਤ ਕਰਨਗੇ। ਹੜ੍ਹਾਂ ਨੇ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ, ਜਿੱਥੇ 1900 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਗਏ ਹਨ ਅਤੇ 3.84 ਲੱਖ ਲੋਕ ਪ੍ਰਭਾਵਿਤ ਹਨ। ਹੜ੍ਹਾਂ ਕਾਰਨ ਹੁਣ ਤੱਕ 48 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 4 ਤੋਂ 5 ਲੋਕ ਲਾਪਤਾ ਹਨ।