ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿਚ ਭਾਰੀ ਮੀਂਹ ਕਾਰਣ ਲੋਕਾਂ ਨੂੰ ਆਵਾਜਾਈ ਵਿਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਸਵੇਰੇ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਥੇ ਇਕ ਪ੍ਰਾਈਵੇਟ ਕੰਪਨੀ ਬੱਸ ਬੇਕਾਬੂ ਹੋ ਕੇ ਪਲਟ ਗਈ। ਜਾਣਕਾਰੀ ਅਨੁਸਾਰ ਬੇਕਾਬੂ ਬੱਸ ਨੇ ਟਰੈਕਟਰ, ਸਕੂਟਰੀ ਤੇ ਇਕ ਕਾਰ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਟਰੈਕਟਰ ਸਵਾਰ ਇਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ।
ਸਵਾਰੀਆਂ ਨੂੰ ਲੱਗੀਆਂ ਸੱਟਾਂ
ਹਾਦਸੇ ਦੌਰਾਨ ਪ੍ਰਾਈਵੇਟ ਬੱਸ ਵਿਚ ਸਵਾਰ 30 ਤੋਂ 35 ਸਵਾਰੀਆਂ ਗੰਭੀਰ ਜ਼ਖਮੀ ਹੋਈਆਂ ਦੱਸੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।