ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਪੈ ਰਹੇ ਮੀਂਹ ਕਾਰਣ ਹਾਲਾਤ ਵਿਗੜਦੇ ਜਾ ਰਹੇ ਹਨ। ਉੱਥੇ ਹੀ ਗੁਰਦਾਸਪੁਰ ਵਿੱਚ ਹੁਣ ਤੱਕ 350 ਪਿੰਡਾਂ ਤੋਂ ਵੱਧ ਪਿੰਡ ਹੜ ਦੀ ਮਾਰ ਹੇਠ ਆ ਚੁੱਕੇ ਹਨ ਜਿਨਾਂ ਪਿੰਡਾਂ ਵਿੱਚ ਹਰ ਸੰਭਵ ਸਹਾਇਤਾ ਪਹੁੰਚਾਈ ਜਾ ਰਹੀ ਹੈ। ਜਿਸ ਸਬੰਧੀ ਜਾਣਕਾਰੀ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰਜੀਤ ਸਿੰਘ ਅਤੇ ਹਲਕਾ ਡੇਰਾ ਬਾਬਾ ਨਾਨਕ ਦੇਵ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਦਿੱਤੀ ਗਈ ਹੈ। DC ਨੇ ਕਿਹਾ ਕਿ ਹੈਲੀਕਾਪਟਰ ਦੇ ਮਾਰਗ ਰਾਹੀਂ , ਡਰੋਨ ਰਾਹੀਂ, ਸੜਕੀ ਮਾਰਗ ਰਾਹੀਂ ਰੈਸਕਿਊ ਟੀਮਾਂ ਰਾਹੀਂ ਹਰ ਤਰਫ ਤੋਂ ਲੋਕਾਂ ਤੱਕ ਰਾਸ਼ਨ ਸਮੱਗਰੀ ਅਤੇ ਜਰੂਰਤ ਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ ਉਹਨਾਂ ਕਿਹਾ ਕੀ 95 ਫੀਸਦੀ ਹੁਣ ਤੱਕ 32 ਜਿਹੜੀ ਆ ਲੋਕਾਂ ਦੇ ਘਰਾਂ ਤੱਕ ਪਹੁੰਚਾ ਦਿੱਤੀ ਗਈ ਹੈ ਬਾਕੀ ਵੀ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ ਦਵਾਈਆਂ ਦੀ ਹਰ ਸਪਲਾਈ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ
ਹੜ ਪੀੜਤ ਲੋਕਾਂ ਨੂੰ ਮਿਲੇ MLA ਗੁਰਦੀਪ ਸਿੰਘ ਰੰਧਾਵਾ
ਜਿੱਥੇ ਹਲਕਾ ਵਿਧਾਇਕ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਤੇ ਜਿਆਦਾਤਰ ਹਲਕਿਆਂ ਵਿੱਚ ਫਸਲਾਂ ਦਾ ਬਚਾਅ ਰਿਹਾ ਹੈ। ਕੇਵਲ 5% ਫਸਲਾਂ ਦਾ ਹੀ ਨੁਕਸਾਨ ਹੋਇਆ ਹੈ ਜ਼ਿਆਦਾਤਰ ਫਸਲਾਂ ਦਾ ਬਚਾਅ ਹੀ ਰਿਹਾ ਹੈ ਉਹਨਾਂ ਕਿਹਾ ਕਿ ਸਾਡੇ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ ਅਤੇ ਅੱਜ ਡੇਰਾ ਬਾਬਾ ਨਾਨਕ ਵਿੱਚ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਵੀ ਹੜ ਪੀੜਤ ਲੋਕਾਂ ਨੂੰ ਮਿਲਿਆ ਜਾ ਰਿਹਾ ਹੈ ਉਹਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਹਰ ਸੰਭਵ ਸਹਾਇਤਾ ਉਹਨਾਂ ਤੱਕ ਪਹੁੰਚਾਈ ਜਾ ਰਹੀ ਹੈ।
ਆਉਣ ਵਾਲੇ ਦਿਨਾਂ ਲਈ ਅਲਰਟ ਜਾਰੀ
ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਹੁਣ ਤੱਕ ਕੁੱਲ 1018 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਘਰਾਂ ਤੋਂ ਲੈ ਕੇ ਫਸਲਾਂ ਤੱਕ ਹਰ ਚੀਜ਼ ਨੂੰ ਭਾਰੀ ਨੁਕਸਾਨ ਹੋਇਆ ਹੈ। ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਹੜ੍ਹਾਂ ਦੀ ਲਪੇਟ ਵਿੱਚ ਹਨ।
ਸਕੂਲਾਂ ‘ਚ ਵਧੀਆਂ ਛੁੱਟੀਆਂ
ਜਿਸ ਦੇ ਮੱਦੇਨਜ਼ਰ ਸਰਕਾਰ ਨੇ ਸਕੂਲਾਂ ‘ਚ ਛੁੱਟੀਆ ਵਾਧਾ ਕਰ ਦਿੱਤਾ ਹੈ। ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ 3 ਸਤੰਬਰ ਤੱਕ ਬੰਦ ਰਹਿਣਗੇ ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਹੈ।