ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਲਗਾਤਾਰ ਮੀਂਹ ਪੈਣ ਕਾਰਨ ਸੂਬੇ ‘ਚ ਹਾਲਤ ਵਿਗੜਦੇ ਜਾ ਰਹੇ ਹਨ। 9 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ‘ਚ ਛੁੱਟੀਆਂ ‘ਚ ਵਾਧਾ ਕੀਤਾ ਹੈ। ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਾਰੇ ਸਰਕਾਰੀ ਸਕੂਲ 3 ਸਤੰਬਰ ਤੱਕ ਬੰਦ ਰਹਿਣਗੇ ਸਕੂਲ
ਮਾਨਯੋਗ ਮੁੱਖ ਮੰਤਰੀ ਪੰਜਾਬ ਸ੍:ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |
🙏 ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ…
— Harjot Singh Bains (@harjotbains) August 31, 2025
ਇਸ ਤੋਂ ਪਹਿਲਾਂ ਸਰਕਾਰ ਨੇ 27 ਅਗਸਤ ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਦੱਸ ਦੇਈਏ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।