ਖ਼ਬਰਿਸਤਾਨ ਨੈਟਵਰਕ: ਪੰਜਾਬ ਵਿੱਚ ਮੀਂਹ ਦੇ ਕਾਰਨ ਸੂਬੇ ਦੇ 8 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਸਥਿਤੀ ਬਣ ਚੁੱਕੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਲੰਘੇ ਦਿਨੀਂ ਇਕ ਬਿਆਨ ਦਿੱਤਾ ਗਿਆ ਸੀ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਮਦਦ ਕਰਨ ਲਈ ਹਰਿਆਣਾ ਹਰ ਸਮੇਂ ਤਿਆਰ ਹੈ।
ਅੱਜ ਹਰਿਆਣਾ ਸਰਕਾਰ ਨੇ ਪੰਜਾਬ ਤੋਂ ਵਾਧੂ ਪਾਣੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ।ਦੱਸ ਦਈਏ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਲੈਣ ਦੀ ਪੇਸ਼ਕਸ਼ ਕੀਤੀ ਗਈ ਸੀ।
ਹਰਿਆਣਾ ਨੇ ਪਹਿਲੇ ਕੋਟੇ ‘ਚ ਵੀ ਕੀਤੀ ਕਟੌਤੀ ਦੀ ਮੰਗ
ਹਰਿਆਣਾ ਨੂੰ ਇਸ ਸਮੇਂ 7900 ਕਿਊਸਿਕ ਪਾਣੀ ਜਾ ਰਿਹਾ ਹੈ, ਜਿਸ ਨੂੰ ਹਰਿਆਣਾ ਨੇ ਘਟਾ ਕੇ 6250 ਕਿਊਸਿਕ ਕਰਨ ਲਈ ਆਖਿਆ ਹੈ। ਉਨ੍ਹਾਂ ਆਪਣੇ ਪਾਣੀ ਦੇ ਬਣਦੇ ਕੋਟੇ ’ਚੋਂ ਵੀ ਕਟੌਤੀ ਕਰਨ ਲਈ ਆਖਿਆ ਹੈ। ਇਸ ਤੋਂ ਪਹਿਲਾਂ ਹਰਿਆਣਾ ਵੱਲੋਂ ਅਕਸਰ ਹੀ ਪੰਜਾਬ ਤੋਂ ਵਾਧੂ ਪਾਣੀ ਦੇਣ ਦੀ ਮੰਗ ਕੀਤੀ ਜਾਂਦੀ ਹੈ ਅਤੇ ਇਹ ਮਾਮਲਾ ਮਾਨਯੋਗ ਅਦਾਲਤਾਂ ਅਤੇ ਕੇਂਦਰ ਸਰਕਾਰ ਦੀ ਨਜ਼ਰ ਵਿਚ ਵੀ ਹੈ। ਹੁਣ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤਾਂ ਹਰਿਆਣਾ ਹੀ ਨਹੀਂ ਬਲਕਿ ਰਾਜਸਥਾਨ ਨੇ ਵੀ ਇਹ ਪਾਣੀ ਲੈਣ ਤੋਂ ਮਨ੍ਹਾਂ ਕੀਤਾ ਹੈ।