ਖ਼ਬਰਿਸਤਾਨ ਨੈੱਟਵਰਕ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਅੱਜ ਮੁਹਾਲੀ ਅਦਾਲਤ ਵਿਖੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸੁਣਵਾਈ ਹੋਈ।ਮਜੀਠੀਆ ਦੀ ਪੇਸ਼ੀ ਵੀਡੀਓ ਕਾਨਫ਼ਰਸਿੰਗ ਰਾਹੀਂ ਹੋਈ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ 6 ਸਤੰਬਰ ਤੱਕ ਵਧਾ ਦਿੱਤਾ।
ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਅਰਜ਼ੀ ’ਤੇ ਸੁਣਵਾਈ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ।