ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਜਲਦੀ ਹੀ ‘ਨਾਸ਼ਤਾ’ ਯੋਜਨਾ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਤਾਮਿਲਨਾਡੂ ਦੇ ਦੌਰੇ ‘ਤੇ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਉੱਥੋਂ ਦੀ ਸਰਕਾਰ ਵੱਲੋਂ ਸ਼ਹਿਰੀ ਪ੍ਰਾਇਮਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਨਾਸ਼ਤਾ ਯੋਜਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੁੱਖ ਮਹਿਮਾਨ ਵਜੋਂ ਸਕੂਲ ਦਾ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਵੀ ਇਹ ਸਕੀਮ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਵਿਸ਼ੇ ‘ਤੇ ਕੈਬਨਿਟ ‘ਚ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ CM ਐੱਮ ਕੇ ਸਟਾਲਿਨ ਨਾਲ ਮਿਲ ਕੇ ਬੱਚਿਆਂ ਨੂੰ ਖਾਣਾ ਪਰੋਸਿਆ ‘ਤੇ ਫਿਰ ਨਾਲ ਆਪ ਬੈਠ ਕੇ ਬ੍ਰੇਕਫਾਸਟ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ‘ਚ ਅਨਾਜ ਦੀ ਕੋਈ ਕਮੀ ਨਹੀਂ ਹੈ।
ਤਮਿਲਨਾਡੂ ਸਰਕਾਰ ਵੱਲੋਂ ਸ਼ੁਰੂ ਕੀਤੀ CM Breakfast Scheme ਦੇ ਜ਼ਰੀਏ ਬੱਚਿਆਂ ਦੀ ਸਿਹਤ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਜੇਕਰ ਸਿਹਤ ਚੰਗੀ ਹੋਵੇਗੀ ਤਾਂ ਹੀ ਬੱਚੇ ਮਨ ਲਗਾ ਕੇ ਪੜ੍ਹਾਈ ਕਰਨ ਉਪਰੰਤ ਉੱਚੇ ਅਹੁਦਿਆਂ ‘ਤੇ ਪਹੁੰਚ ਕੇ ਸੂਬੇ ਦਾ ਨਾਮ ਰੌਸ਼ਨ ਕਰਨਗੇ।
—-
तमिलनाडु सरकार द्वारा शुरू की गई CM Breakfast Scheme के… pic.twitter.com/1FXjmNWPf7— Bhagwant Mann (@BhagwantMann) August 26, 2025
ਮਿਡ-ਡੇਅ ਮੀਲ ਅਤੇ ਨਾਸ਼ਤੇ ਦੀ ਯੋਜਨਾ ਵਿੱਚ ਮੁੱਖ ਅੰਤਰ ਇਹ ਹੈ ਕਿ ਮਿਡ-ਡੇਅ ਮੀਲ ਦੁਪਹਿਰ ਨੂੰ ਦਿੱਤਾ ਜਾਂਦਾ ਹੈ ਅਤੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ। ਜਦੋਂ ਕਿ ਨਾਸ਼ਤਾ ਯੋਜਨਾ ਪ੍ਰਾਇਮਰੀ ਕਲਾਸਾਂ ਲਈ ਹੈ। ਜੋ ਕਿ ਸਵੇਰੇ ਸਕੂਲ ਦੇ ਸਮੇਂ ਦਿੱਤੀ ਜਾਂਦੀ ਹੈ। ਇਸ ਵਿੱਚ ਬੱਚਿਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਿਲੇਟਸ ਵੀ ਪਰੋਸਿਆ ਜਾਵੇਗਾ।
ਦੇਸ਼ ਦੇ ਅਨਾਜ ਭੰਡਾਰਣ ‘ਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਾ ਹੈ। ਅਸੀਂ ਹਰ ਸਾਲ 185 ਲੱਖ ਮੀਟ੍ਰਿਕ ਟਨ ਚਾਵਲ ਅਤੇ 120 ਲੱਖ ਮੀਟ੍ਰਿਕ ਟਨ ਕਣਕ ਦੇਸ਼ ਨੂੰ ਪੈਦਾ ਕਰਕੇ ਦਿੰਦੇ ਹਾਂ।
—-
देश के अनाज भंडारण में सबसे बड़ा योगदान पंजाब का है। हम हर साल 185 लाख मीट्रिक टन चावल और 120 लाख मीट्रिक टन गेहूं देश को… pic.twitter.com/WFjZ1BJ8yW— Bhagwant Mann (@BhagwantMann) August 26, 2025
ਸਰਕਾਰ ਦਾ ਮੰਨਣਾ ਹੈ ਕਿ ਜਦੋਂ ਬੱਚਿਆਂ ਨੂੰ ਸਵੇਰੇ ਨਾਸ਼ਤਾ ਮਿਲੇਗਾ, ਤਾਂ ਲੋੜਵੰਦ ਪਰਿਵਾਰ ਵੀ ਆਪਣੇ ਬੱਚਿਆਂ ਨੂੰ ਸਕੂਲ ਭੇਜਣਗੇ। ਇਸ ਨਾਲ ਸਕੂਲਾਂ ਵਿੱਚ ਹਾਜ਼ਰੀ ਵਧੇਗੀ ਅਤੇ ਸਿੱਖਿਆ ਦਾ ਪੱਧਰ ਸੁਧਰੇਗਾ। ਨਾਸ਼ਤਾ ਯੋਜਨਾ ਵਿੱਚ, ਸੋਮਵਾਰ ਅਤੇ ਵੀਰਵਾਰ ਨੂੰ ਉਪਮਾ, ਮੰਗਲਵਾਰ ਨੂੰ ਖਿਚੜੀ, ਬੁੱਧਵਾਰ ਨੂੰ ਪੋਂਗਲ ਅਤੇ ਸ਼ੁੱਕਰਵਾਰ ਨੂੰ ਮਿਠਾਈਆਂ ਦਿੱਤੀਆਂ ਜਾਂਦੀਆਂ ਹਨ।