ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਦੀ ਪੁੱਤਰੀ ਗੁਰਮਨ ਕੌਰ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਗੁਰਮਨ ਕੌਰ ਦੀ ਉਮਰ 32 ਸਾਲ ਸੀ।ਉਹ ਬ੍ਰੇਨ ਟਿਊਮਰ ਦੀ ਬੀਮਾਰੀ ਤੋਂ ਕਾਫੀੂ ਸਮੇਂ ਤੋਂ ਪੀੜਤ ਸਨ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਲੰਗੋਵਾਲ ਵਿੱਚ ਕੀਤਾ ਜਾਵੇਗਾ। ਇਸ ਮੌਕੇ ਤੇ ਵੱਖ- ਵੱਖ ਆਗੂਆਂ ਨੇ ਦੁੱਖ ਜਤਾਇਆ ।
ਕਰੀਬ ਇੱਕ ਸਾਲ ਤੋਂ ਚੱਲ ਰਿਹਾ ਸੀ ਇਲਾਜ
ਗੁਰਮਨ ਕੌਰ ਬ੍ਰੇਨ ਟਿਊਮਰ ਦੀ ਬੀਮਾਰੀ ਨਾਲ ਲੰਬੇ ਸਮੇਂ ਤੋਂ ਪੀੜਿਤ ਸਨ। ਜਾਣਕਾਰੀ ਅਨੁਸਾਰ ਉਹਨਾਂ ਦਾ ਇਲਾਜ ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਸੀ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਇਆ ਦੁੱਖ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਗੁਰਮਨ ਕੌਰ (32 ਸਾਲ ) ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਮਾਪਿਆਂ ਦੀ ਇਸ ਪੀੜਾ ਨੂੰ ਸ਼ਬਦਾਂ ਰਾਹੀਂ ਬਿਆਨ ਨਹੀਂ ਕੀਤਾ ਜਾ ਸਕਦਾ। ਮੈਂ ਇਸ ਦੁੱਖ ਦੀ ਘੜੀ ‘ਚ ਸ. ਗੋਬਿੰਦ ਸਿੰਘ ਲੌਂਗੋਵਾਲ ਅਤੇ ਪਰਿਵਾਰ ਨਾਲ… pic.twitter.com/Qz0DIJ6mEa
— Sukhbir Singh Badal (@officeofssbadal) August 25, 2025
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੀ ਧੀ ਦੇ ਅਕਾਲ ਚਲਾਣੇ ਤੇ ਡੁੰਗ਼ਾ ਦੁੱਖ ਜਤਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਗੁਰਮਨ ਕੌਰ ਦੇ ਜਾਣ ਦੀ ਖਬਰ ਸੁਣਕੇ ਬਹੁਤ ਹੀ ਅਫਸੋਸ ਹੋਇਆ।ਮਾਪਿਆਂ ਦੀ ਇਸ ਪੀੜਾ ਨੂੰ ਸ਼ਬਦਾਂ ਰਾਹੀਂ ਬਿਆਨ ਨਹੀਂ ਕੀਤਾ ਜਾ ਸਕਦਾ। ਮੈਂ ਇਸ ਦੁੱਖ ਦੀ ਘੜੀ ‘ਚ ਸ. ਗੋਬਿੰਦ ਸਿੰਘ ਲੌਂਗੋਵਾਲ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।