ਖ਼ਬਰਿਸਤਾਨ ਨੈੱਟਵਰਕ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਿਸੇ ਦਾ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੇ ਲਗਭਗ 8 ਲੱਖ ਰਾਸ਼ਨ ਕਾਰਡ ਰੱਦ ਕਰਨ ਦੀ ਤਿਆਰੀ ਕਰ ਰਹੀ ਹੈ। ਮਾਨ ਨੇ ਦਾਅਵਾ ਕੀਤਾ ਕਿ ਇਸ ਦਾ ਸਿੱਧਾ ਅਸਰ ਲਗਭਗ 32 ਲੱਖ ਲੋਕਾਂ ‘ਤੇ ਪਵੇਗਾ।
AAP ਦੀ 23 ਜਿਲ੍ਹਿਆਂ ‘ਚ ਪ੍ਰੈਸ ਕਾਨਫਰੰਸ
‘ਆਪ’ ਦਾ ਦੋਸ਼ ਹੈ ਕਿ ਵੋਟ ਚੋਰੀ ਤੋਂ ਬਾਅਦ ਹੁਣ ਰਾਸ਼ਨ ਚੋਰੀ ਹੋ ਰਹੀ ਹੈ। ਅੱਜ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਸਾਰੇ 23 ਜ਼ਿਲ੍ਹਿਆਂ ਵਿੱਚ ਪ੍ਰੈਸ ਕਾਨਫਰੰਸਾਂ ਕਰਨਗੇ। ਵੋਟ ਚੋਰੀ ਤੋਂ ਬਾਅਦ, ਹੁਣ ਉਹ ਜਨਤਾ ਤੋਂ ਰਾਸ਼ਨ ਖੋਹਣ ਦੀ ਭਾਜਪਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨਗੇ। ਕੇਂਦਰ ਸਰਕਾਰ 55 ਲੱਖ ਪੰਜਾਬੀਆਂ ਦਾ ਮੁਫਤ ਰਾਸ਼ਨ ਬੰਦ ਕਰਨਾ ਚਾਹੁੰਦੀ ਹੈ। ਪੰਜਾਬ ਵਿੱਚ ਅੱਠ ਲੱਖ ਰਾਸ਼ਨ ਕਾਰਡਾਂ ਦੇ ਮੁੱਦੇ ‘ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਚਕਾਰ ਟਕਰਾਅ ਵਧ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਕੇਵਾਈਸੀ ਦੀ ਘਾਟ ਕਾਰਨ ਜੁਲਾਈ ਤੋਂ ਹੀ 23 ਲੱਖ ਗਰੀਬ ਲੋਕਾਂ ਦਾ ਰਾਸ਼ਨ ਬੰਦ ਕਰ ਦਿੱਤਾ ਗਿਆ ਸੀ ਅਤੇ ਹੁਣ 30 ਸਤੰਬਰ ਤੋਂ ਬਾਅਦ 32 ਲੱਖ ਹੋਰ ਲੋਕਾਂ ਦਾ ਰਾਸ਼ਨ ਬੰਦ ਹੋਣ ਦਾ ਖ਼ਤਰਾ ਹੈ।
ਉਨ੍ਹਾਂ ਨੇ ਬੀਤੇ ਦਿਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਵਿੱਚ ਕੁੱਲ ਇਕ ਕਰੋੜ 53 ਲੱਖ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਅਤੇ ਉਹ ਸੂਬੇ ਵਿੱਚ ਇਕ ਵੀ ਕਾਰਡ ਰੱਦ ਨਹੀਂ ਹੋਣ ਦੇਣਗੇ।