ਖ਼ਬਰਿਸਤਾਨ ਨੈੱਟਵਰਕ- ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਪੰਡਾਪੋਲ ਮੇਲੇ ਕਾਰਨ 26 ਅਗਸਤ ਨੂੰ ਛੁੱਟੀ ਰਹੇਗੀ। ਇਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ 26 ਅਗਸਤ ਨੂੰ ਸਥਾਨਕ ਛੁੱਟੀ ਐਲਾਨੀ ਹੈ। ਇਸ ਸਬੰਧੀ ਹੁਕਮ ਵੀ ਜਾਰੀ ਕੀਤੇ ਗਏ ਹਨ। ਇਸ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ।
ਇਸ ਮੇਲੇ ਨੂੰ ਪੰਡਾਪੋਲ ਮੇਲਾ ਕਿਹਾ ਜਾਂਦਾ ਹੈ, ਜਿਸ ਵਿੱਚ ਲੱਖਾਂ ਸ਼ਰਧਾਲੂ ਹਨੂੰਮਾਨ ਜੀ ਦੇ ਦਰਸ਼ਨ ਕਰਨ ਆਉਂਦੇ ਹਨ। ਇਹ ਮੇਲਾ ਮਹਾਂਭਾਰਤ ਕਾਲ ਨਾਲ ਜੁੜਿਆ ਹੋਇਆ ਹੈ, ਜਦੋਂ ਪਾਂਡਵਾਂ ਨੇ ਆਪਣੇ ਬਨਵਾਸ ਦੌਰਾਨ ਇੱਥੇ ਸਮਾਂ ਬਿਤਾਇਆ ਸੀ।