ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੂਬੇ ‘ਚ ਉਸਾਰੇ ਜਾਣ ਵਾਲੇ 3 ਹਜ਼ਾਰ ਤੋਂ ਜ਼ਿਆਦਾ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ।

3000 ਤੋਂ ਵੱਧ ਖੇਡ ਮੈਦਾਨਾਂ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਨੇ ਸੰਬੋਧਨ ਕਰਿਦਆਂ ਕਿਹਾ ਕਿ ਖੇਡ ਮੈਦਾਨ ਤਾਂ ਹਨ, ਪਰ ਜਿਸ ਤਰੀਕੇ ਦੀਆਂ ਸਹੂਲਤਾਂ ਖਿਡਾਰੀਆਂ ਨੂੰ ਮਿਲਣੀਆਂ ਚਾਹੀਦੀਆਂ ਹਨ, ਉਹ ਨਹੀਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ‘ਚ ਪੰਜਾਬ ਦਾ ਅਹਿਮ ਯੋਗਦਾਨ ਰਿਹਾ ਹੈ। ਖੇਡਾਂ ਕਾਰਨ ਨੌਜਵਾਨ ਇੱਧਰ ਉੱਧਰ ਦੀਆਂ ਅਲਾਮਤਾਂ ਤੋਂ ਬਚ ਜਾਂਦਾ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰ ਨੇ ਪਿੰਡਾਂ ’ਚ ਖੇਡਾਂ ਦੇ ਮੈਦਾਨ ਨਹੀਂ ਬਣਵਾਏ। ਉਨ੍ਹਾਂ ਕਿਹਾ ਕਿ ਖੇਡਾਂ ਦਾ ਸਾਮਾਨ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਪੰਜਾਬ ਵਿੱਚ ਨਸ਼ਾ ਵੇਚੇਗਾ, ਉਸ ਨੂੰ ਜੇਲ੍ਹ ’ਚ ਸੁੱਟਿਆ ਜਾਵੇਗਾ।