ਖ਼ਬਰਿਸਤਾਨ ਨੈੱਟਵਰਕ: ਸੀਬੀਆਈ ਨੇ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਭੁੱਲਰ ਇਸ ਸਮੇਂ ਰੂਪਨਗਰ ਰੇਂਜ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਵਜੋਂ ਤਾਇਨਾਤ ਸੀ। ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਤੋਂ ਪਹਿਲਾਂ DIG ਦਾ ਮੈਡੀਕਲ ਕਰਵਾਇਆ ਗਿਆ।
ਸੀਬੀਆਈ ਨੇ ਕਿਹਾ ਕਿ ਇਹ ਕਾਰਵਾਈ ਇੱਕ ਸਕ੍ਰੈਪ ਡੀਲਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਡੀਆਈਜੀ ਭੁੱਲਰ ਨੇ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਸੀ ਅਤੇ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।
5 ਕਰੋੜ ਨਕਦੀ ਤੇ 2 ਕਰੋੜ ਦਾ ਸੋਨਾ ਬਰਾਮਦ

ਗ੍ਰਿਫ਼ਤਾਰੀ ਤੋਂ ਬਾਅਦ, ਸੀਬੀਆਈ ਨੇ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਅਤੇ ਕੀਮਤੀ ਸਮਾਨ ਬਰਾਮਦ ਕੀਤਾ ਗਿਆ। ਉਨ੍ਹਾਂ ਦੇ ਮੋਹਾਲੀ ਦਫ਼ਤਰ ਅਤੇ ਚੰਡੀਗੜ੍ਹ ਸਥਿਤ ਸੈਕਟਰ 40 ਸਥਿਤ ਘਰ ਦੀ ਤਲਾਸ਼ੀ ਲਈ। ਉਨ੍ਹਾਂ ਦੇ ਘਰ ਤੋਂ 7 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ । ਪੈਸੇ ਗਿਣਨ ਲਈ ਸੀਬੀਆਈ ਟੀਮ ਨੂੰ ਤਿੰਨ ਨੋਟ ਗਿਣਨ ਵਾਲੀਆਂ ਮਸ਼ੀਨਾਂ ਮੰਗਵਾਈਆਂ ਗਈਆਂ । ਇਸ ਤੋਂ ਇਲਾਵਾ ਡੇਢ ਕਿਲੋਗ੍ਰਾਮ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ ।
22 ਲਗਜ਼ਰੀ ਘੜੀਆਂ, ਮਰਸੀਡੀਜ਼ ਸਮੇਤ ਇਹ ਸਾਮਾਨ ਵੀ ਕੀਤਾ ਜਬਤ

ਇਸ ਤੋਂ ਇਲਾਵਾ, ਵੱਡੀ ਮਾਤਰਾ ਵਿੱਚ ਗਹਿਣੇ, ਲਗਜ਼ਰੀ ਘੜੀਆਂ, ਵਿਦੇਸ਼ੀ ਸ਼ਰਾਬ ਅਤੇ ਇੱਕ ਰਿਵਾਲਵਰ ਵੀ ਬਰਾਮਦ ਕੀਤਾ ਗਿਆ। ਸੀਬੀਆਈ ਨੇ ਡੀਆਈਜੀ ਦੀਆਂ 15 ਜਾਇਦਾਦਾਂ ਅਤੇ ਲਗਜ਼ਰੀ ਵਾਹਨਾਂ ਦੇ ਦਸਤਾਵੇਜ਼ ਵੀ ਬਰਾਮਦ ਕੀਤੇ। ਘਰ ਤੋਂ ਇੱਕ ਬੀਐਮਡਬਲਯੂ, ਇੱਕ ਮਰਸੀਡੀਜ਼ ਕਾਰ ਅਤੇ ਇੱਕ ਬੈਂਕ ਲਾਕਰ ਦੀਆਂ ਚਾਬੀਆਂ ਵੀ ਬਰਾਮਦ ਕੀਤੀਆਂ ਗਈਆਂ। ਸੀਬੀਆਈ ਟੀਮਾਂ ਨੇ ਦੇਰ ਰਾਤ ਤੱਕ ਡੀਆਈਜੀ ਦੇ ਚੰਡੀਗੜ੍ਹ ਸਥਿਤ ਘਰ ‘ਤੇ ਆਪਣੀ ਜਾਂਚ ਜਾਰੀ ਰੱਖੀ।
ਏਜੰਸੀ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਭੁੱਲਰ ਦੀ ਇਹ ਗੈਰ-ਕਾਨੂੰਨੀ ਜਾਇਦਾਦ ਕਿੱਥੋਂ ਆਈ ਅਤੇ ਡੀਆਈਜੀ ਦੇ ਸੰਪਰਕ ਵਿੱਚ ਰਹਿਣ ਵਾਲੇ ਅਧਿਕਾਰੀ ਵੀ ਰਾਡਾਰ ‘ਤੇ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।