ਖਬਰਿਸਤਾਨ ਨੈੱਟਵਰਕ– ਪੰਜਾਬ ਸਰਕਾਰ ਨੇ ਤਿੰਨ ਡਿਪਟੀ ਕਮਿਸ਼ਨਰਾਂ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਕੀਤੇ ਗਏ ਹਨ। ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਪੋਸਟਾਂ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਚੀ ਅਨੁਸਾਰ, ਆਈਏਐਸ ਅਧਿਕਾਰੀ ਵਿਸ਼ੇਸ਼ ਸਾਰੰਗਲ, ਸਾਕਸ਼ੀ ਸਾਹਨੀ, ਆਦਿਤਿਆ ਉੱਪਲ, ਪੱਲਵੀ, ਦਲਵਿੰਦਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ।


ਜਾਰੀ ਕੀਤੇ ਗਏ ਹੁਕਮ ਅਨੁਸਾਰ ਵਿਸ਼ੇਸ਼ ਸਾਰੰਗਲ, ਆਈਏਐਸ (2013 ਬੈਚ), ਨੂੰ ਵਿਸ਼ੇਸ਼ ਸਕੱਤਰ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਨਿਯੁਕਤ ਕੀਤਾ ਗਿਆ ਹੈ। ਉਹ ਡਾਇਰੈਕਟਰ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਅਤੇ ਸੀਈਓ, ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦਾ ਵਾਧੂ ਚਾਰਜ ਵੀ ਸੰਭਾਲਣਗੇ।
ਸਾਕਸ਼ੀ ਸਾਹਨੀ, ਆਈਏਐਸ (2014 ਬੈਚ), ਜੋ ਕਿ ਵਰਤਮਾਨ ਵਿੱਚ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਹੈ, ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।
ਅਦਿਤਿਆ ਉੱਪਲ, ਆਈਏਐਸ (2015 ਬੈਚ) ਨੂੰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਨਿਯੁਕਤ ਕੀਤਾ ਗਿਆ ਹੈ।
ਪਲਵੀ, ਆਈਏਐਸ (2015 ਬੈਚ) ਹੁਣ ਡਿਪਟੀ ਕਮਿਸ਼ਨਰ, ਪਠਾਨਕੋਟ ਵਜੋਂ ਚਾਰਜ ਸੰਭਾਲਣਗੇ।
ਦਲਵਿੰਦਰਜੀਤ ਸਿੰਘ, ਆਈਏਐਸ (2017 ਬੈਚ) ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਹਰਪ੍ਰੀਤ ਸਿੰਘ, ਆਈਏਐਸ (2019 ਬੈਚ) ਹੁਣ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਾਲ-ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਸਕੱਤਰ ਵਜੋਂ ਅਹੁਦਾ ਸੰਭਾਲਣਗੇ।