ਖ਼ਬਰਿਸਤਾਨ ਨੈੱਟਵਰਕ: ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦੇਣਗੇ। ਦਿੱਲੀ ਦੇ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ ਵਿਖੇ 25 ਅਕਤੂਬਰ ਨੂੰ ਅਰਦਾਸ ਦੇ ਨਾਲ ਇਸ ਸਮਾਗਮ ਦਾ ਆਰੰਭ ਕੀਤਾ ਗਿਆ।
ਇਸ ਸਮਾਗਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ, ਧਾਰਮਿਕ ਆਗੂਆਂ ਅਤੇ ਰਾਜਨੀਤਿਕ ਆਗੂਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਹੁਣ ਤੱਕ ਮੁੰਬਈ, ਹਰਿਆਣਾ, ਰਾਜਸਥਾਨ ਅਤੇ ਕਈ ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਦਿੱਲੀ ‘ਚ ਸਮਾਗਮ ਦਾ ਆਰੰਭ ਤੋਂ ਬਾਅਦ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਗੁਰੂ ਸਾਹਿਬ ਨਾਲ ਜੁੜੇ 130 ਪਵਿੱਤਰ ਸਥਾਨਾਂ ‘ਤੇ ਕੀਰਤਨ ਦਰਬਾਰ ਵੀ ਆਯੋਜਿਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਚਾਰ ਨਗਰ ਕੀਰਤਨ ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਪੰਜਾਬ) ਤੋਂ ਸ਼ੁਰੂ ਹੋ ਕੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ।