ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਛੱਤਬੀੜ ਚਿੜੀਆਘਰ ਸਵੇਰੇ ਇੱਕ ਹਾਦਸਾ ਵਾਪਰਿਆ ਹੈ। ਜਿੱਥੇ ਸੈਲਾਨੀਆਂ ਨੂੰ ਲਿਜਾਣ ਲਈ ਵਰਤੇ ਜਾਣ ਵਾਲੇ ਇਲੈਕਟ੍ਰਾਨਿਕ ਵਾਹਨਾਂ ਨੂੰ ਅੱਗ ਲੱਗ ਗਈ। ਅਜੇ ਤਕ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਆਈ ਹੈ। ਹਾਲਾਂਕਿ ਇਸ ਘਟਨਾ ‘ਚ 12 ਦੇ ਇਲੈਕਟ੍ਰਾਨਿਕ ਕਾਰਾਂ ਨੂੰ ਅੱਗ ਲੱਗ ਗਈ।
ਜਾਣਕਾਰੀ ਅਨੁਸਾਰ ਇਲੈਕਟ੍ਰਾਨਿਕ ਕਾਰਾਂ ਚਾਰਜਿੰਗ ਸਟੇਸ਼ਨ ‘ਤੇ ਖੜ੍ਹੀਆਂ ਸਨ। ਜਿਵੇਂ ਹੀ ਚਿੜੀਆਘਰ ਦੇ ਕਰਮਚਾਰੀਆਂ ਨੇ ਅੱਗ ਦੀਆਂ ਲਪਟਾਂ ਵੇਖੀਆਂ, ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਲਈ ਜ਼ੀਰਕਪੁਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।