ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕਰਮਚਾਰੀਆਂ ਨੇ ਬੀਤੀ ਦੇਰ ਰਾਤ ਸ਼ੁੱਕਰਵਾਰ ਨੂੰ ਹਾਈਵੇਅ ਜਾਮ ਕਰਨ ਦਾ ਫੈਸਲਾ ਮੁਅੱਤਲ ਕਰ ਦਿੱਤਾ ਹੈ। ਰੋਡਵੇਜ਼ ਕਰਮਚਾਰੀ ਯੂਨੀਅਨ ਨੇ ਜਲੰਧਰ ਦੇ ਰਾਮਾ ਮੰਡੀ ਵਿੱਚ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਸੀ।
ਆਮ ਦਿਨਾਂ ਵਾਂਗ ਚੱਲਣਗੀਆਂ ਬੱਸਾਂ
ਕਰਮਚਾਰੀਆਂ ਦਾ ਦੋਸ਼ ਹੈ ਕਿ ਸਰਕਾਰ ਨਾਲ ਕਈ ਵਾਰ ਵਿਚਾਰ-ਵਟਾਂਦਰੇ ਤੋਂ ਬਾਅਦ, ਉਨ੍ਹਾਂ ਨੂੰ ਸਿਰਫ਼ ਭਰੋਸਾ ਮਿਲਿਆ ਹੈ ਅਤੇ ਟੈਂਡਰ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ ਗਿਆ ਹੈ, ਸਗੋਂ ਸਿਰਫ਼ ਮੁਲਤਵੀ ਕੀਤਾ ਗਿਆ ਹੈ। ਕਰਮਚਾਰੀ ਆਗੂ ਚੰਨ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ, ਹਾਈਵੇਅ ਜਾਮ ਕਰਨ ਦਾ ਸੱਦਾ ਮੁਲਤਵੀ ਕਰ ਦਿੱਤਾ ਗਿਆ ਹੈ। ਕੱਲ੍ਹ ਕੋਈ ਹਾਈਵੇਅ ਜਾਮ ਨਹੀਂ ਹੋਵੇਗਾ, ਅਤੇ ਸਰਕਾਰੀ ਬੱਸਾਂ ਆਮ ਵਾਂਗ ਚੱਲਣਗੀਆਂ।
ਇਸ ਤੋਂ ਪਹਿਲਾਂ, 23 ਅਕਤੂਬਰ ਨੂੰ, ਰੋਡਵੇਜ਼ ਕਰਮਚਾਰੀਆਂ ਨੇ ਰਾਸ਼ਟਰੀ ਰਾਜਮਾਰਗ ਜਾਮ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਜਮਾਰਗ ਜਾਮ ਕੀਤੇ ਗਏ ਸਨ, ਪਰ ਜਲੰਧਰ ਵਿੱਚ, ਪੁਲਿਸ ਨੇ ਕਰਮਚਾਰੀਆਂ ਨੂੰ ਰੋਕਿਆ। ਸਰਕਾਰ ਦੇ ਪੱਤਰ ਤੋਂ ਬਾਅਦ ਕਰਮਚਾਰੀਆਂ ਨੇ ਆਪਣਾ ਹੜਤਾਲ ਮੁਲਤਵੀ ਕਰ ਦਿੱਤੀ ।