View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਹੱਥ ਉਸ ਵੇਲੇ ਸਪਲਤਾ ਲੱਗੀ ਜਦੋਂ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੁਲਸ ਨੇ ਗਿਰੋਹ ਦੇ ਸੱਤ ਮੈਂਬਰਾਂ ਨੂੰ 15 ਗੈਰ-ਕਾਨੂੰਨੀ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਹੈ।

ਮੁਲਜ਼ਮਾਂ ਦੀ ਪਛਾਣ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸੀਮਾ, ਅਮਨਦੀਪ ਸਿੰਘ ਉਰਫ ਬੌਬੀ, ਬਲਵਿੰਦਰ ਸਿੰਘ ਉਰਫ ਕਾਕਾ, ਗੁਰਦੇਵ ਸਿੰਘ, ਕਰਨਪ੍ਰੀਤ ਸਿੰਘ, ਹਰਮਨ ਸਿੰਘ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਇਹ ਸਾਰੇ ਅੰਮ੍ਰਿਤਸਰ ਦੇ ਵਸਨੀਕ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਨੌਂ ਗਲੌਕ 9 ਐਮਐਮ ਪਿਸਤੌਲ ਅਤੇ ਛੇ ਪਿਸਤੌਲ (.30 ਬੋਰ) ਸ਼ਾਮਲ ਹਨ।

ਪਾਕਿਸਤਾਨੀ ਹੈਂਡਲਰ ਦੇ ਸੰਪਰਕ ਵਿੱਚ ਸਨ ਮੁਲਜ਼ਮ

ਅੰਮ੍ਰਿਤਸਰ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਵਿੱਚ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ, ਜਿਸ ਨਾਲ ਉਹ ਸੋਸ਼ਲ ਮੀਡੀਆ ਰਾਹੀਂ ਜੁੜੇ ਹੋਏ ਸਨ। ਇਹ ਗਿਰੋਹ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ ਅਤੇ ਸਪਲਾਈ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਕੇਸ ਦਰਜ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਛਾਉਣੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੂਰੇ ਨੈੱਟਵਰਕ, ਇਸਦੀ ਰੀੜ੍ਹ ਦੀ ਹੱਡੀ ਅਤੇ ਅੱਗੇ ਦੇ ਲਿੰਕਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ, ਗੈਰ-ਕਾਨੂੰਨੀ ਹਥਿਆਰਾਂ ਦੇ ਫੈਲਾਅ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਲਈ ਵਚਨਬੱਧ ਹਨ ਤੇ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਉਣ ਲਈ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਅਦਾਲਤ ਨੇ ਦਿੱਲੀ ਦੀ ਸਾਬਕਾ ਮੁੱਖ

|

|

|

ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਕੇਐਫਸੀ ਦੇ ਨੇੜੇ ਸਥਿਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ