ਖਬਰਿਸਤਾਨ ਨੈੱਟਵਰਕ- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 5 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ 3 ਦਿਨ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਧਾਰਮਿਕ ਮਹੱਤਤਾ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਸ਼ਹਿਰ ਵਿਚ 3 ਨਵੰਬਰ ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।