ਖਬਰਿਸਤਾਨ ਨੈੱਟਵਰਕ- ਬੀਤੇ ਦਿਨੀਂ ਜਲੰਧਰ ਦੇ ਭਾਰਗੋ ਕੈਂਪ ਵਿਚ ਗੰਨ ਪੁਆਇੰਟ ਉਤੇ ਵਿਜੇ ਜਿਊਲਰ ਵਿਖੇ ਹੋਈ ਡਕੈਤੀ ਨੂੰ ਲੈ ਕੇ 3 ਮੁਲਜ਼ਮ ਪੁਲਸ ਨੇ ਅਜਮੇਰ ਤੋਂ ਗ੍ਰਿਫਤਾਰ ਕਰ ਲਏ ਹਨ, ਜਿਸ ਨੂੰ ਲੈ ਕੇ ਹੁਣ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਇਨਪੁਟਸ ਦੇ ਆਧਾਰ ‘ਤੇ ਪੁਲਿਸ ਨੇ ਰਾਜਸਥਾਨ ਦੇ ਅਜਮੇਰ ਤੋਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਜਲੰਧਰ ਲਿਆਂਦਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਪੈਸੇ ਬਰਾਮਦ ਕੀਤੇ ਜਾਣਗੇ ਤੇ ਲੁੱਟੀ ਹੋਏ ਸਾਮਾਨ ਦੀ ਰਿਕਵਰੀ ਕਰਵਾਈ ਜਾਵੇਗੀ।