ਜਲੰਧਰ ਦੇ ਭਾਰਗਵ ਕੈਂਪ ਸਥਿਤ ਵਿਜੇ ਜਵੈਲਰਜ਼ ਵਿੱਚ ਹੋਈ ਡਕੈਤੀ ਦੇ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਜਾਰੀ ਹੈ। ਉੱਥੇ ਹੀ ਪੁਲਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਟੀਚਰ ਗੌਰਵ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸਾਇੰਸ ਤੇ ਮੈਥ ਟੀਚਰ ਨੇ ਮੁਲਜ਼ਮਾਂ ਨੂੰ ਆਪਣੇ ਕਮਰੇ ‘ਚ ਪਨਾਹ ਦਿੱਤੀ ਸੀ। ਦੱਸ ਦੇਈਏ ਕਿ ਲੁੱਟ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਕੁਸ਼ਲ, ਗਗਨ ਅਤੇ ਕਰਨ ਅਜਮੇਰ ਵਿੱਚ ਲੁਕੇ ਹੋਏ ਸਨ। ਰਿਮਾਂਡ ਦੌਰਾਨ, ਚੋਰੀ ਕੀਤੇ ਗਹਿਣੇ, ਪਿਸਤੌਲ ਅਤੇ ਅਪਰਾਧ ਵਿੱਚ ਵਰਤੇ ਗਏ ਹੋਰ ਹਥਿਆਰ ਬਰਾਮਦ ਕੀਤੇ ਜਾਣਗੇ। ਪੁਲਿਸ ਨੇ ਚਾਰੋਂ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲਿਆ ਹੈ ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦਿੱਤੀ ਜਾਣਕਾਰੀ
ਪੁਲਿਸ ਨੇ ਰਾਜਸਥਾਨ ਦੇ ਅਜਮੇਰ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਨਪੁਟਸ ਦੇ ਆਧਾਰ ‘ਤੇ ਪੁਲਿਸ ਨੇ ਰਾਜਸਥਾਨ ਦੇ ਅਜਮੇਰ ਤੋਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਜਲੰਧਰ ਲਿਆਂਦਾ ਜਾ ਰਿਹਾ ਹੈ; ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਪੈਸੇ ਬਰਾਮਦ ਕੀਤੇ ਜਾਣਗੇ।
ਕੈਸ਼ ਤੇ ਗਹਿਣੇ ਲੈ ਕੇ ਫਰਾਰ
ਇਸ ਵਾਰਦਾਤ ਨੂੰ ਲੈ ਕੇ ਲੋਕਾਂ ਇਸ ਗੱਲ ਨੂੰ ਲੈ ਕੇ ਰੋਸ ਹੈ ਵਿੱਚ ਹਨ ਕਿ ਤਿੰਨ ਵਿਅਕਤੀ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਦਿਨ-ਦਿਹਾੜੇ ਬੰਦੂਕ ਦੀ ਨੋਕ ‘ਤੇ ਨਕਦੀ ਅਤੇ ਗਹਿਣੇ ਲੈ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਵਿਜੇ ਜਵੈਲਰਜ਼ ਦੇ ਮਾਲਕ ਨੇ ਕਿਹਾ ਕਿ ਲੁਟੇਰੇ 2 ਲੱਖ ਰੁਪਏ ਤੋਂ ਵੱਧ ਦੀ ਨਕਦੀ ਅਤੇ ਗਹਿਣੇ ਲੈ ਕੇ ਭੱਜ ਗਏ, ਜਿਨ੍ਹਾਂ ਦੀ ਕੀਮਤ ਲਗਭਗ 1 ਕਰੋੜ ਰੁਪਏ ਬਣਦੀ ਹੈ। ਇਸ ਘਟਨਾ ਨੇ ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ।