ਖਬਰਿਸਤਾਨ ਨੈੱਟਵਰਕ– ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਪੂਰਥਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ਰਾਜਾ ਵੜਿੰਗ ਵੱਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਗਈ ਵਿਵਾਦਪੂਰਨ ਟਿੱਪਣੀ ਤੋਂ ਪੈਦਾ ਹੋਈ ਹੈ। ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਉਪ ਚੋਣ ਦੇ ਪ੍ਰਚਾਰ ਦੌਰਾਨ ਕੀਤੀ ਸੀ ਇਹ ਟਿੱਪਣੀ
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਕਾਂਗਰਸ ਨੇ ਦੇਸ਼ ਦਾ ਗ੍ਰਹਿ ਮੰਤਰੀ ਅਜਿਹੇ ਵਿਅਕਤੀ ਨੂੰ ਬਣਾਇਆ ਜੋ ਕਾਲੇ ਰੰਗ ਦਾ ਸੀ ਤੇ ਪੱਠੇ ਕੁਤਰਦਾ ਹੁੰਦਾ ਸੀ।ਇਸ ਟਿੱਪਣੀ ‘ਤੇ ਵਿਵਾਦ ਇਸ ਹੱਦ ਤੱਕ ਵਧ ਗਿਆ ਕਿ ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਇਸਦਾ ਨੋਟਿਸ ਲਿਆ ਅਤੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ।
ਇਸ ਤਰ੍ਹਾਂ ਵੜਿੰਗ ਵਲੋਂ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ‘ਤੇ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ
ਐਸਸੀ ਕਮਿਸ਼ਨ ਨੇ ਨੋਟਿਸ ਲਿਆ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਸੋਸ਼ਲ ਮੀਡੀਆ ਰਾਹੀਂ ਆਇਆ ਸੀ, ਜਿਸ ਵਿੱਚ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਸਵਰਗੀ ਗ੍ਰਹਿ ਮੰਤਰੀ ਅਤੇ ਦਲਿਤ ਨੇਤਾ ਬੂਟਾ ਸਿੰਘ ਬਾਰੇ ਰੰਗ-ਜਾਤੀ ਅਤੇ ਜਾਤੀ ਆਧਾਰਿਤ ਟਿੱਪਣੀਆਂ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦੇ ਹੋਏ, ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ 6 ਨਵੰਬਰ ਨੂੰ ਜਵਾਬ ਤਲਬ ਕੀਤਾ ਹੈ। “
ਰਾਜਾ ਵੜਿੰਗ ਨੇ ਮੁਆਫ਼ੀ ਮੰਗੀ
ਮਾਮਲੇ ਨੂੰ ਵਧਦਾ ਦੇਖ ਕੇ ਰਾਜਾ ਵੜਿੰਗ ਨੇ ਮੁਆਫ਼ੀ ਮੰਗੀ ਹੈ। ਇੱਕ ਵੀਡੀਓ ਵਿੱਚ, ਰਾਜਾ ਵੜਿੰਗ ਨੇ ਕਿਹਾ ਕਿ ਬੂਟਾ ਸਿੰਘ ਉਨ੍ਹਾਂ ਲਈ ਪਿਤਾ ਸਾਮਾਨ ਸਨ ਅਤੇ ਉਹ ਕਦੇ ਵੀ ਉਨ੍ਹਾਂ ਦਾ ਜਾਂ ਕਿਸੇ ਹੋਰ ਦਾ ਅਪਮਾਨ ਨਹੀਂ ਕਰਨਗੇ। ਜੇਕਰ ਉਨ੍ਹਾਂ ਦੇ ਬਿਆਨ ਨੇ ਕਿਸੇ ਨੂੰ ਠੇਸ ਪਹੁੰਚਾਈ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਤਿਆਰ ਹਨ।