ਖਬਰਿਸਤਾਨ ਨੈੱਟਵਰਕ- ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਉੱਘੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਸੰਸਦ ਭਵਨ ਵਿਖੇ ਹੋਇਆ। ਇਸ ਦੌਰਾਨ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਬਿਨਾਂ ਮੁਕਾਬਲੇ ਚੁਣਿਆ ਗਿਆ ਸੀ ਮੈਂਬਰ
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਜਿੰਦਰ ਗੁਪਤਾ ਨੂੰ ਪਿਛਲੇ ਮਹੀਨੇ ਹੀ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣਿਆ ਗਿਆ ਸੀ। ਉਨ੍ਹਾਂ ਨੂੰ ਭਾਰਤ ਦੇ ਪ੍ਰਮੁੱਖ ਉਦਯੋਗਪਤੀਆਂ ਵਿਚ ਗਿਣਿਆ ਜਾਂਦਾ ਹੈ, ਜਿਨ੍ਹਾਂ ਨੇ ਟ੍ਰਾਈਡੈਂਟ ਗਰੁੱਪ ਨੂੰ ਕੱਪੜਾ, ਕਾਗਜ਼, ਊਰਜਾ ਅਤੇ ਰਸਾਇਣ ਦੇ ਖੇਤਰ ਵਿਚ ਇਕ ਵਿਸ਼ਵ-ਪੱਧਰੀ ਸਮੂਹ ਬਣਾਇਆ ਹੈ।