ਜਲੰਧਰ ਤੋਂ ਕਾਂਗਰਸ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਲੰਧਰ ਕਲੱਬ ਪ੍ਰੈਸ ਕੰਨਫ੍ਰੈਂਸ ਦੌਰਾਨ ਰਾਜਾ ਵੜਿੰਗ ‘ਤੇ ਗੰਭੀਰ ਦੋਸ਼ ਲਗਾਏ। ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਬੂਟਾ ਸਿੰਘ ‘ਤੇ ਰੰਗ ਆਧਾਰਤ ਟਿੱਪਣੀ ਕਰਨ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ, “ਮੈਂ ਅਸਤੀਫ਼ਾ ਦੇ ਰਿਹਾ ਹਾਂ ਕਿਉਂਕਿ ਮੈਂ ਰਾਜਾ ਵੜਿੰਗ ਤੋਂ ਨਾਖੁਸ਼ ਹਾਂ। ਮੈਂ ਅਜਿਹੇ ਪ੍ਰਧਾਨ ਦੇ ਅਧੀਨ ਕੰਮ ਨਹੀਂ ਕਰ ਸਕਦਾ। ਮੈਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਕਾਂਗਰਸ ਨਾਲ ਹੀ ਰਹਾਂਗਾ।” ਉਨ੍ਹਾਂ ਨੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਾਨੂੰਨੀ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗ ਦਾ ਕਾਰਜਭਾਰ ਸੰਭਾਲਿਆ ਸੀ।