ਲੁਧਿਆਣਾ ਦੀ ਸਬਜ਼ੀ ਮੰਡੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ । ਜਿੱਥੇ ਦੁਪਹਿਰ ਦੇ 2 ਵਜੇ ਦੇ ਕਰੀਬ ਮੰਡੀ ‘ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਸਬਜ਼ੀ ਵਿਕਰੇਤਾਵਾਂ ਦਾ ਭਾਰੀ ਨੁਕਸਾਨ ਹੋਇਆ । ਪੂਰੀ ਮੰਡੀ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੈ। ਫਾਇਰ ਬ੍ਰਿਗੇਡ ਦੀਆਂ ਦੋ ਤੋਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਲੱਗੀਆਂ।
ਜਾਣਕਾਰੀ ਅਨੁਸਾਰ ਸਬਜ਼ੀ ਮੰਡੀ ਵਿੱਚ ਪਲਾਸਟਿਕ ਦੇ ਕਰੇਟਾਂ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਕਈ ਧਮਾਕੇ ਹੋਏ। ਥੋੜ੍ਹੇ ਸਮੇਂ ਵਿੱਚ ਹੀ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਦੀਆਂ ਲਪਟਾਂ ਮੀਲਾਂ ਤੱਕ ਦਿਖਾਈ ਦਿੱਤੀਆਂ। ਧੂੰਏਂ ਦੇ ਗੁਬਾਰ ਕਈ ਕਿਲੋਮੀਟਰ ਤੱਕ ਦਿਖਾਈ ਦੇ ਰਹੇ ਸਨ। ਅੱਗ ਫਰੂਟ ਸ਼ੈੱਡ ਨੰਬਰ 30 ਵਿੱਚ ਲੱਗੀ।
ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ, ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੇ ਖੁਦ ਅੱਗ ‘ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਸਾਮਾਨ ਖਰੀਦਣ ਲਈ ਸਾਮਾਨ ਖਰੀਦਣ ਆਏ ਲੋਕ ਇੱਧਰ-ਉੱਧਰ ਭੱਜਣ ਲੱਗੇ। ਅੱਗ ਲੱਗਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ।