ਖ਼ਬਰਿਸਤਾਨ ਨੈੱਟਵਰਕ:ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਵਿਰੁੱਧ ਕਾਰਵਾਈ ਕੀਤੀ ਹੈ। ਸਰਕਾਰ ਨੇ ਉਨ੍ਹਾਂ ਨੂੰ ਗੈਂਗਸਟਰਾਂ ਖਿਲਾਫ ਕਾਰਵਾਈ ‘ਚ ਢਿੱਲ ਵਰਤਣ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਾਰਵਾਈ ਜ਼ਿਲ੍ਹੇ ਵਿੱਚ ਵਧਦੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ‘ਚ ਅਸਫਲ ਕਰਨ ਇਹ ਐਕਸ਼ਨ ਲਿਆ ਹੈ।ਸੂਤਰਾਂ ਅਨੁਸਾਰ ਕਈ ਮਹੱਤਵਪੂਰਨ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਨਾ ਹੋਣ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਵਿੱਚ ਢਿੱਲ-ਮੱਠ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਸਰਕਾਰ ਨੇ ਇਹ ਸਖ਼ਤ ਕਦਮ ਚੁੱਕਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਗੈਂਗਸਟਰਾਂ ਵਿਰੁੱਧ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਤੁਰੰਤ ਅਤੇ ਠੋਸ ਕਾਰਵਾਈ ਯਕੀਨੀ ਬਣਾਉਣ ਦੀ ਚੇਤਾਵਨੀ ਦਿੱਤੀ।