ਜਲੰਧਰ ਦੇ ਨਾਲ ਲੱਗਦੇ ਫਗਵਾੜਾ ਸ਼ਹਿਰ ਵਿੱਚ ਸ਼ਿਵ ਸੈਨਾ ਆਗੂ ਇੰਦਰਜੀਤ ਕਰਾਵਲ ਅਤੇ ਉਨ੍ਹਾਂ ਦੇ ਪੁੱਤਰ ਜਿੰਮੀ ਕਰਾਵਲ ‘ਤੇ ਮੰਗਲਵਾਰ ਰਾਤ ਹਮਲਾ ਕੀਤਾ ਗਿਆ। ਹਮਲੇ ਦੌਰਾਨ ਇੰਦਰਜੀਤ ਕਰਾਵਲ ਦਾ ਕੰਨ ਕੱਟਿਆ ਗਿਆ, ਜਦਕਿ ਉਨ੍ਹਾਂ ਦੇ ਪੁੱਤਰ ਜਿੰਮੀ ਕਰਾਵਲ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ । ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਹਿੰਦੂ ਸੰਗਠਨਾਂ ਵੱਲੋਂ ਫਗਵਾੜਾ ਬੰਦ ਦੀ CALL
ਹਮਲੇ ਤੋਂ ਬਾਅਦ ਹਿੰਦੂ ਸੰਗਠਨਾਂ ਵਿੱਚ ਭਾਰੀ ਗੁੱਸਾ ਹੈ। ਵਪਾਰੀਆਂ ਨੇ ਵੀ ਹਮਲੇ ਦੇ ਵਿਰੋਧ ਵਿੱਚ ਫਗਵਾੜਾ ਬੰਦ ਦਾ ਐਲਾਨ ਕੀਤਾ ਹੈ। ਕਈ ਦੁਕਾਨਦਾਰਾਂ ਨੇ ਦੱਸਿਆ ਕਿ ਹਮਲਾਵਰ ਕਈ ਦਿਨਾਂ ਤੋਂ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਸਨ ਅਤੇ ਉਹ ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਚੁੱਕੇ ਸਨ, ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਜਲੰਧਰ–ਫਗਵਾੜਾ ਹਾਈਵੇਅ ‘ਤੇ ਧਰਨਾ, ਟ੍ਰੈਫਿਕ ਜਾਮ
ਫਗਵਾੜਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਹਮਲੇ ਦੇ ਵਿਰੋਧ ਵਿੱਚ ਜਲੰਧਰ–ਫਗਵਾੜਾ ਹਾਈਵੇਅ ‘ਤੇ ਧਰਨਾ ਦਿੱਤਾ। ਇਸ ਦੌਰਾਨ ਟ੍ਰੈਫਿਕ ਲੰਬੇ ਸਮੇਂ ਲਈ ਜਾਮਰਿਹਾ। ਧਰਨਾਕਾਰੀਆਂ ਨੇ ਪੁਲਿਸ ਵਿਰੁੱਧ ਨਾਰੇਬਾਜ਼ੀ ਕਰ ਰਹੇ ਹਨ । ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।
ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕਾਰਵਾਈ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਹੈ। ਬਦਮਾਸ਼ਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਪਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ।