ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਜੀਵਨ ’ਤੇ ਬਣੀ ਫਿਲਮ “ਹਿੰਦ ਦੀ ਚਾਦਰ”, ਜੋ 21 ਨਵੰਬਰ ਨੂੰ ਰਿਲੀਜ਼ ਹੋਣੀ ਸੀ, ਹੁਣ ਰਿਲੀਜ਼ ਨਹੀਂ ਕੀਤੀ ਜਾਵੇਗੀ। ਇਹ ਫਿਲਮ ਬਾਵੇਜਾ ਸਟੂਡੀਓ ਵੱਲੋਂ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਮੌਕੇ ਲਈ ਤਿਆਰ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਨੇ ਫਿਲਮ ਬਾਰੇ ਇਤਰਾਜ਼ ਉਠਾਏ ਸਨ।
SGPC ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਸਿੱਖ ਭਾਵਨਾਵਾਂ ਦਾ ਹਵਾਲਾ ਦਿੰਦੇ ਹੋਏ ਫਿਲਮ ਦੇ ਨਿਰਮਾਤਾਵਾਂ ਅਤੇ ਨਿਰਦੇਸ਼ਕ ਨੂੰ ਇਸਨੂੰ ਰਿਲੀਜ਼ ਨਾ ਕਰਨ ਲਈ ਕਿਹਾ ਸੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਪੇਸ਼ਕਾਰੀਆਂ ਨਾ ਸਿਰਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਬਲਕਿ ਵਿਵਾਦ ਵੀ ਪੈਦਾ ਕਰਦੀਆਂ ਹਨ।
ਜਾਂਚ ਕਮੇਟੀ ਨੇ ਦਿੱਤੀ ਰਿਪੋਰਟ
ਬਾਵੇਜਾ ਸਟੂਡੀਓ ਵੱਲੋਂ ਇਸ ਸਾਰੇ ਮਾਮਲੇ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਭੇਜਿਆ ਗਿਆ, ਜਿਸ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਫਿਲਮ ਦੇ ਖਾਮੀਆਂ ਬਾਰੇ ਧਿਆਨ ਦਿਵਾਇਆ ਗਿਆ। ਇਸ ਤੋਂ ਬਾਅਦ ਫਿਲਮ ਜਾਂਚ ਕਮੇਟੀ ਨੇ ਫਿਲਮ ਦੇਖ ਕੇ ਆਪਣੀ ਰਿਪੋਰਟ ਤਿਆਰ ਕਰਕੇ ਅਕਾਲ ਤਖ਼ਤ ਨੂੰ ਸੌਂਪ ਦਿੱਤੀ।
ਸੋਸ਼ਲ ਮੀਡੀਆ ’ਤੇ ਦਿੱਤੀ ਜਾਣਕਾਰੀ
ਪ੍ਰੋਡਕਸ਼ਨ ਟੀਮ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਫਿਲਮ ਦੀ ਰਿਲੀਜ਼ ਰੋਕਣ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਟੀਮ ਦਾ ਕਹਿਣਾ ਹੈ ਕਿ ਉਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੀ ਇੱਜ਼ਤ ਕਰਦੇ ਹਨ ਅਤੇ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦੀ ਉਡੀਕ ਕਰਨਗੇ।

ਅਗਲੇ ਫ਼ੈਸਲੇ ਦੀ ਉਡੀਕ
ਹੁਣ ਫਿਲਮ ਦੀ ਅੱਗੇ ਦੀ ਰਿਲੀਜ਼ ਬਾਰੇ ਫ਼ੈਸਲਾ ਅਕਾਲ ਤਖ਼ਤ ਸਾਹਿਬ ਅਤੇ SGPC ਦੀ ਸਿਫਾਰਸ਼ ਤੋਂ ਬਾਅਦ ਹੀ ਲਿਆ ਜਾਵੇਗਾ। ਇਹ ਫਿਲਮ ਦਾ ਸੁਧਾਰਾਂ ਤੋਂ ਬਾਅਦ ਇਹ ਫਿਰ ਰਿਲੀਜ਼ ਹੋ ਸਕੇਗੀ ਜਾਂ ਨਹੀਂ। ਇਸ ਬਾਰੇ ਵੀ ਅਜੇ ਕੁਝ ਨਹੀਂ ਕਿਹਾ ਜਾ ਸਕਦਾ ਹੈ।