ਖਬਰਿਸਤਾਨ ਨੈੱਟਵਰਕ– ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਮੌਕੇ ‘ਤੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੱਲ੍ਹ 22 ਨਵੰਬਰ ਨੂੰ ਵਿਸ਼ੇਸ਼ ਸਮਾਗਮਾਂ ਕਾਰਨ ਅੱਧੀ ਛੁੱਟੀ ਦਾ ਹੁਕਮ ਜਾਰੀ ਕੀਤਾ ਹੈ। ਇਹ ਹਦਾਇਤਾਂ ਡਿਪਟੀ ਕਮਿਸ਼ਨਰ, ਜਲੰਧਰ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤੀਆਂ ਗਈਆਂ ਹਨ।

ਹੁਕਮਾਂ ਅਨੁਸਾਰ, ਨਗਰ ਕੀਰਤਨ ਅਤੇ ਸ਼ਹੀਦੀ ਦਿਵਸ ਨਾਲ ਸਬੰਧਤ ਧਾਰਮਿਕ ਪ੍ਰੋਗਰਾਮਾਂ ਕਾਰਨ ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਅਤੇ ਵਿਦਿਅਕ ਅਦਾਰੇ ਦੁਪਹਿਰ 12 ਵਜੇ ਤੋਂ ਬਾਅਦ ਬੰਦ ਰਹਿਣਗੇ।