ਖਬਰਿਸਤਾਨ ਨੈੱਟਵਰਕ– ਪੀ ਆਰ ਟੀ ਸੀ ਤੇ ਇੰਡੋ ਕੈਨੇਡੀਅਨ ਬੱਸਾਂ ਵਿਚਕਾਰ ਟੱਕਰ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਰਾਜਪੁਰਾ ਦੇ ਗਗਨ ਚੌਂਕ ਨੇੜੇ ਵਾਪਰਿਆ, ਜਿਥੇ ਇਕ ਪੀ.ਆਰ.ਟੀ.ਸੀ. ਤੇ ਇੰਡੋ ਕੈਨੇਡੀਅਨ ਬੱਸ ਦੀ ਹੋਈ ਟੱਕਰ ਵਿਚ ਲਗਭਗ 15 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗ ਗਈਆਂ ਹਨ।
ਡਰਾਈਵਰ ਨੂੰ ਲੱਗੀਆਂ ਗੰਭੀਰ ਸੱਟਾਂ
ਰਿਪੋਰਟ ਮੁਤਾਬਕ ਇਸ ਹਾਦਸੇ ਵਿਚ ਪੀ.ਆਰ.ਟੀ.ਸੀ. ਦੇ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਪਟਿਆਲਾ ਇਲਾਜ ਲਈ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਬੱਸ ਦੇ ਕੰਡਕਟਰ ਦੇ ਵੀ ਸੱਟਾਂ ਲੱਗਣ ਦੀ ਗੱਲ ਕਹੀ ਜਾ ਰਹੀ ਹੈ। 3 ਜ਼ਖ਼ਮੀਆਂ ਨੂੰ ਪੀ.ਜੀ.ਆਈ., 10 ਨੂੰ ਰਾਜਿੰਦਰਾ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਰਕਾਰੀ ਹਸਪਤਾਲ ਰਾਜਪੁਰਾ ਦੇ ਐਸ.ਐਮ.ਓ. ਸੰਜੀਵ ਅਰੋੜਾ ਵਲੋਂ ਦਿੱਤੀ ਗਈ।