View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੂਰੇ ਸੰਸਾਰ ਭਰ ਵਿਚ ਅੱਜ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਯਾਦ ਕਰ ਰਹੀ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ “ਹਿੰਦ ਦੀ ਚਾਦਰ” ਕਿਹਾ ਜਾਂਦਾ ਹੈ। ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਸੀਸ ਬਲਿਦਾਲ ਕੀਤਾ ਸੀ।

ਗੁਰੂ ਜੀ ਦਾ ਜਨਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗ੍ਰਹਿ ਮਾਤਾ ਨਾਨਕੀ ਜੀ ਦੀ ਕੁੱਖੋਂ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਇਆ। ਗੁਰੂ ਤੇਗ ਬਹਾਦਰ ਜੀ ਦਾ ਵਿਆਹ ਜਲੰਧਰ ਨੇੜੇ ਪੈਂਦੇ ਨਗਰ ਕਰਤਾਰਪੁਰ ਸਾਹਿਬ ਦੇ ਵਾਸੀ ਲਾਲ ਚੰਦ ਦੀ ਪੁੱਤਰੀ ਗੁਜਰੀ ਜੀ ਨਾਲ ਹੋਈ। ਜਦੋਂ ਗੁਰੂ ਹਰਿਗੋਬਿੰਦ ਸਾਹਿਬ ਜੋਤੀ ਜੋਤ ਸਮਾ ਗਏ ਤਾਂ ਗੁਰੂ ਤੇਗ ਬਹਾਦਰ ਜੀ ਮਾਤਾ ਨਾਨਕੀ ਜੀ ਅਤੇ ਆਪਣੀ ਪਤਨੀ ਮਾਤਾ ਗੁਜਰੀ ਜੀ ਨੂੰ ਨਾਲ ਲੈ ਕੇ ਬਾਬਾ ਬਕਾਲਾ ਵਿਖੇ ਰਹਿਣ ਚਲੇ ਗਏ ਸਨ।

ਗੁਰਗੱਦੀ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਬਾਅਦ ਗੁਰਗੱਦੀ ਗੁਰੂ ਹਰਿਰਾਏ ਜੀ ਨੂੰ ਮਿਲੀ, ਜੋ ਕਿ ਗੁਰੂ ਹਰਿਗੋਬਿੰਦ ਸਾਹਿਬ ਦੇ ਪੋਤਰੇ ਅਤੇ ਗੁਰੂ ਤੇਗ ਬਹਾਦਰ ਜੀ ਦੇ ਭਤੀਜੇ ਲਗਦੇ ਸਨ। ਗੁਰੂ ਹਰਿਰਾਏ ਜੀ ਤੋਂ ਬਾਅਦ ਗੁਰੂ ਹਰਿਕ੍ਰਿਸ਼ਨ ਸਾਹਿਬ ਗੁਰਗੱਦੀ ’ਤੇ ਬੈਠੇ, ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪੋਤੇ ਲਗਦੇ ਸਨ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਦਿੱਲੀ ਵਿਖੇ ਜੋਤੀ ਜੋਤ ਸਮਾਉਣ ਮੌਕੇ ਗੱਦੀ ਦੇ ਅਗਲੇ ਵਾਰਿਸ ਵਜੋਂ ਬਾਬਾ ਬਕਾਲੇ ਦਾ ਸੰਕੇਤ ਦਿੱਤਾ ਸੀ, ਜਿਸ ਕਰਕੇ ਭਾਈ ਮੱਖਣ ਸ਼ਾਹ ਲੁਬਾਣਾ ਨੇ ਗੁਰੂ ਜੀ ਨੂੰ ਬਾਬਾ ਬਕਾਲਾ ਸਾਹਿਬ ਦੀ ਧਰਤੀ ਉਤੇ ਗੁਰੂ ਜੀ ਨੂੰ ਲੱਭਿਆ, ਜੋ ਕਿ ਉਥੇ ਭੋਰਾ ਸਾਹਿਬ ਵਿਖੇ ਤਪ ਕਰ ਰਹੇ ਸਨ। ਇਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਬਣੇ। ਕਿਵੇਂ ਗੁਰੂ ਸਾਹਿਬ ਨੇ ਮੱਖਣ ਸ਼ਾਹ ਲੁਬਾਣਾ ਦੇ ਡੁੱਬਦੇ ਜਹਾਜ਼ ਨੂੰ ਬਚਾਇਆ, “ਗੁਰੂ ਲਾਧੋ ਰੇ” ਸਾਖੀ ਵਿਚ ਇਸ ਦਾ ਜ਼ਿਕਰ ਮਿਲਦਾ ਹੈ।

ਹਿੰਦੂ ਧਰਮ ਦੀ ਰੱਖਿਆ ਲਈ ਦਿੱਤੀ ਸ਼ਹੀਦੀ

ਇਹ ਉਹ ਸਮਾਂ ਸੀ ਜਦੋਂ ਔਰੰਗਜ਼ੇਬ ਦੇ ਹਿੰਦੂਆਂ ’ਤੇ ਜ਼ੁਲਮ ਬਹੁਤ ਜ਼ਿਆਦਾ ਵਧ ਗਏ ਸਨ। ਉਹ ਹਿੰਦੂਆਂ ਨੂੰ ਤਲਵਾਰ ਦੇ ਜ਼ੋਰ ਨਾਲ ਧਰਮ ਪਰਿਵਰਤਨ ਕਰਨ ਲਈ ਮਜਬੂਰ ਕਰਦਾ ਸੀ। ਕਸ਼ਮੀਰ ਵਿੱਚ ਹਿੰਦੂਆਂ ’ਤੇ ਔਰੰਗਜ਼ੇਬ ਦੇ ਪ੍ਰਤੀਨਿਧੀ ਸ਼ੇਰ ਅਫ਼ਗਾਨ ਖ਼ਾਨ ਨੇ ਬਹੁਤ ਜ਼ੁਲਮ ਢਾਹੇ। ਹਜ਼ਾਰਾਂ ਦੀ ਗਿਣਤੀ ਵਿਚ ਹਿੰਦੂਆਂ ਨੂੰ ਕਤਲ ਕਰ ਦਿੱਤਾ ਗਿਆ। ਮੰਦਰ ਢਾਹ ਦਿੱਤੇ ਗਏ ਤੇ ਗਊਆਂ ਨੂੰ ਕਤਲ ਕਰਵਾ ਕੇ ਉਨ੍ਹਾਂ ਦਾ ਮਾਸ ਖੂਹਾਂ ਵਿਚ ਸੁੱਟਵਾਇਆ ਗਿਆ। ਹੋਰ ਅਨੇਕਾਂ ਤਰ੍ਹਾਂ ਦੇ ਅਤਿਆਚਾਰ ਹਿੰਦੂਆਂ ’ਤੇ ਹੋਏ ਤਾਂ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ਕਸ਼ਮੀਰੀ ਪੰਡਿਤਾਂ ਦਾ ਇਕ ਵਫ਼ਦ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਿਆ ਅਤੇ ਆਪਣੇ ਧਰਮ ਦੀ ਰਾਖੀ ਕਰਨ ਦੀ ਬੇਨਤੀ ਕੀਤੀ।

ਗੁਰੂ ਸਾਹਿਬ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਔਰੰਗਜ਼ੇਬ ਨੂੰ ਜਾ ਕੇ ਕਹਿ ਦੇਣ ਕਿ ਜੇਕਰ ਉਹ ਗੁਰੂ ਤੇਗ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਂਦਾ ਹੈ ਤਾਂ ਸਾਰੇ ਹੀ ਹਿੰਦੂ ਖੁਸ਼ੀ-ਖੁਸ਼ੀ ਆਪਣਾ ਧਰਮ ਪਰਿਵਰਤਨ ਕਰ ਲੈਣਗੇ, ਇਸ ਲਈ ਬੇਦੋਸ਼ਿਆਂ ਦਾ ਲਹੂ ਨਾ ਡੋਲ੍ਹਿਆ ਜਾਵੇ। ਸ੍ਰੀ ਗੁਰੂ ਤੇਗ ਬਹਾਦਰ ਜੀ ਗੁਰਗੱਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੌਂਪ ਕੇ ਆਪ ਸ਼ਹੀਦੀ ਪ੍ਰਾਪਤ ਕਰਨ ਲਈ ਦਿੱਲੀ ਵੱਲ ਚਲੇ ਗਏ। ਗੁਰੂ ਜੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਆਏ ਸਿੱਖਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ, ਭਾਈ ਸਤੀ ਦਾਸ ਜੀ ਨੂੰ ਰੂੰ ਵਿਚ ਲਪੇਟ ਕੇ ਸਾੜਿਆ ਗਿਆ ਅਤੇ ਭਾਈ ਦਿਆਲਾ ਜੀ ਨੂੰ ਦੇਗ ਵਿਚ ਉਬਲਦੇ ਪਾਣੀ ਵਿਚ ਉਬਾਲ ਕੇ ਸ਼ਹੀਦ ਕਰ ਦਿੱਤਾ ਗਿਆ।

ਇਹ ਸਭ ਗੁਰੂ ਜੀ ਨੂੰ ਡਰਾਉਣ ਲਈ ਕੀਤਾ ਗਿਆ ਪਰ ਗੁਰੂ ਜੀ ਨਿਰਭੈ ਸਨ। ਅਖ਼ੀਰ ਔਰੰਗਜ਼ੇਬ ਨੇ ਜਦੋਂ ਪੂਰਾ ਜ਼ੋਰ ਲਾਇਆ ਕਿ ਗੁਰੂ ਜੀ ਧਰਮ ਪਰਿਵਰਤਨ ਕਰ ਲੈਣ ਪਰ ਗੁਰੂ ਜੀ ਨਾ ਮੰਨੇ ਤਾਂ ਉਸ ਨੇ ਗੁਰੂ ਜੀ ਨੂੰ ਸ਼ਹੀਦ ਕਰਵਾ ਦਿੱਤਾ। ਦਿੱਲੀ ਦੇ ਚਾਂਦਨੀ ਚੌਂਕ ਵਿਚ ਜਿਸ ਥਾਂ ਗੁਰੂ ਜੀ ਨੂੰ ਸ਼ਹੀਦ ਕੀਤਾ ਗਿਆ, ਉਸ ਥਾਂ ’ਤੇ ਗੁਰਦੁਆਰਾ ਸੀਸਗੰਜ ਸਾਹਿਬ ਸੁਸ਼ੋਭਿਤ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮਿਡਲ ਈਸਟ ਵਿੱਚ ਜਾਰੀ ਜੰਗ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ

|

|

|

ਖ਼ਬਰਿਸਤਾਨ ਨੈੱਟਵਰਕ:ਬਾਲੀਵੁੱਡ ਸਿੰਗਰ ਬਾਦਸ਼ਾਹ ਦੀਆਂ ਮੁਸ਼ਕਿਲਾਂ ‘ਟਟੀਰੀ’ ਗੀਤ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਬਿਨਾਂ ਨੰਬਰ ਪਲੇਟ ਦੇ ਵਾਹਨ ਚਲਾਉਣ ਦਾ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਸ਼ਹਿਰ ਦੇ ਲੋਕਾਂ ਲਈ ਇੱਕ ਰਾਹਤ ਭਰੀ ਖਬਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਗੁਰਾਇਆ ਦੇ ਨੇੜੇ ਬਸਪਾ ਆਗੂ ਨੇ ਮਾਮੂਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ