ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ਵਿੱਚ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਕਰ ਰਹੇ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਅਸਤੀਫਾ ਕਿਉਂ ਦਿੱਤਾ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ, ਪਰ ਉਨ੍ਹਾਂ ਦੇ ਇਸ ਫੈਸਲੇ ਨੇ ਰਾਜਨੀਤਿਕ ਦ੍ਰਿਸ਼ ਨੂੰ ਗਰਮਾ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਆਪਣੇ ਮੌਜੂਦਾ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਵਿਰੋਧੀ ਅਤੇ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਕਾਰਣ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ।
