ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ ਹੋਈ। ਹਾਈ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।
ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਥਿਤੀ ਵਿੱਚ, ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 20 ਨਵੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਹੈ। ਹੁਣ ਉਨ੍ਹਾਂ ਨੂੰ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ, ਹਾਲਾਂਕਿ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਹੁਕਮ ਜਾਰੀ ਨਹੀਂ ਹੋਇਆ ਹੈ।