ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਇਕ ਵਾਰ ਫਿਰ ਤੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਹ ਵੱਡਾ ਫੇਰਬਦਲ ਵਿਜੀਲੈਂਸ ਬਿਊਰੋ ’ਚ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵਿੱਚ ਆਈ. ਪੀ. ਐੱਸ. ਅਤੇ ਪੀ. ਪੀ. ਐੱਸ. ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
ਜਿਨ੍ਹਾਂ ਆਈ.ਪੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਆਈ.ਪੀ.ਐਸ. ਕੌਸਤੁਭ ਸ਼ਰਮਾ ਨੂੰ ਆਈ.ਜੀ. ਏ.ਐਨ.ਟੀ.ਐਫ. ਪੰਜਾਬ ਅਤੇ ਆਈ.ਪੀ.ਐਸ. ਆਸ਼ੀਸ਼ ਚੌਧਰੀ ਨੂੰ ਆਈ.ਜੀ.ਪੀ. ਕਾਊਂਟਰ ਇੰਟੈਲੀਜੈਂਸ ਪੰਜਾਬ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪੀ.ਪੀ.ਐਸ. ਅਧਿਕਾਰੀ ਵਰਿੰਦਰ ਸਿੰਘ ਬਰਾੜ ਅਤੇ ਜਗਤ ਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੀਆਂ ਸੇਵਾਵਾਂ ਵਿਚ ਤਾਇਨਾਤ ਕੀਤਾ ਗਿਆ ਹੈ
ਰਿਪੋਰਟਾਂ ਅਨੁਸਾਰ, ਪੰਜਾਬ ਵਿੱਚ ਮਾਨ ਸਰਕਾਰ ਨੇ ਦੋ ਆਈਪੀਐਸ ਅਤੇ ਦੋ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੇ ਨਾਮ ਹੇਠਾਂ ਦਿੱਤੇ ਗਏ ਹਨ।
ਦੇਖੋ ਲਿਸਟ…
