ਜਲੰਧਰ ਸਿਟੀ ਸਟੇਸ਼ਨ ‘ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਕਾਰਣ ਸਨਸਨੀ ਫੈਲ ਗਈ। ਵਿਅਕਤੀ ਦੀ ਉਮਰ ਲਗਪਗ 45 ਸਾਲ ਦੇ ਕਰੀਬ ਹੈ। ਰੇਲਵੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ, ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।ਪੁਲਿਸ ਨੂੰ ਲਾਸ਼ ਤੋਂ ਮ੍ਰਿਤਕ ਦੀ ਪਛਾਣ ਨਾਲ ਸਬੰਧਤ ਕੋਈ ਦਸਤਾਵੇਜ਼ ਜਾਂ ਹੋਰ ਸਾਮਾਨ ਬਰਾਮਦ ਨਹੀਂ ਹੋਇਆ।
ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ। ਇਹ ਘਟਨਾ ਸਵੇਰੇ 9:45 ਵਜੇ ਦੇ ਕਰੀਬ ਵਾਪਰੀ। ਪੁਲਿਸ ਦੇ ਅਨੁਸਾਰ, ਮ੍ਰਿਤਕ ਦੀ ਪਛਾਣ ਯਕੀਨੀ ਬਣਾਉਣ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਆਉਣ ਦੀ ਉਡੀਕ ਕਰਨ ਲਈ ਲਾਸ਼ ਨੂੰ 72 ਘੰਟਿਆਂ ਲਈ ਸੁਰੱਖਿਅਤ ਰੱਖਿਆ ਜਾਵੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਆਲੇ ਦੁਆਲੇ ਦੇ ਇਲਾਕੇ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਸ਼ੁਰੂਆਤੀ ਜਾਂਚ ਅਨੁਸਾਰ ਵਿਅਕਤੀ ਦੀ ਉਮਰ 45 ਸਾਲ ਦੱਸੀ ਜਾ ਰਹੀ ਹੈ। ਉਸ ਨੇ ਸਰਦੀਆਂ ਦੇ ਕੱਪੜੇ ਪਾਏ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਲਾਸ਼ ਦੀ ਪਛਾਣ ਨਹੀਂ ਹੁੰਦੀ ਹੈ, ਤਾਂ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਕਿ ਇਹ ਵਿਅਕਤੀ ਸਟੇਸ਼ਨ ‘ਤੇ ਕਿਵੇਂ ਪਹੁੰਚਿਆ ਅਤੇ ਉਸਦੀ ਮੌਤ ਦਾ ਕਾਰਨ ਕੀ ਸੀ।



