ਪੰਜਾਬ ਵਿੱਚ ਮੁੜ ਮੌਸਮ ਦਾ ਅਲਰਟ! 5 ਤੇ 6 ਅਗਸਤ ਲਈ Yellow Alert ਜਾਰੀ

ਖ਼ਬਰੀਸਤਾਨ ਨੈਟਵਰਕ : ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਮੌਸਮ ਵਿਭਾਗ ਨੇ 5 ਅਤੇ 6 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

6 ਅਗਸਤ ਤੱਕ ਜਾਰੀ ਰਹੇਗਾ ਮੀਂਹ ਦਾ ਦੌਰ
ਮੌਸਮ ਵਿਭਾਗ ਮੁਤਾਬਕ 6 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਵੀ ਹੋ ਸਕਦੀ ਹੈ। ਹਾਲਾਂਕਿ 7 ਅਗਸਤ ਤੋਂ ਮੀਂਹ ਦੀ ਤੀਬਰਤਾ ਵਿੱਚ ਕਮੀ ਆਉਣ ਦੀ ਉਮੀਦ ਹੈ।

ਇਸ ਤੋਂ ਬਾਅਦ 8 ਤੋਂ 10 ਅਗਸਤ ਦਰਮਿਆਨ ਕੁਝ ਇਲਾਕਿਆਂ ਵਿੱਚ ਹਲਕੀ ਅਤੇ ਛਿੱਟਪੁੱਟ ਬਾਰਿਸ਼ ਹੋ ਸਕਦੀ ਹੈ। ਲੁਧਿਆਣਾ ਅਤੇ ਪਠਾਨਕੋਟ ਵਿੱਚ ਬੁੱਧਵਾਰ ਸਵੇਰੇ ਹਲਕੇ ਬੱਦਲ ਛਾਏ ਰਹੇ। ਮੌਸਮ ਵਿਭਾਗ ਨੇ ਅੱਜ ਵੀ ਕਈ ਥਾਵਾਂ ‘ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

Leave a Reply

Your email address will not be published. Required fields are marked *