ਪਠਾਨਕੋਟ ਦੇ ਪਿੰਡ ਲਾਹੜੀ 318 ’ਚ ਜ਼ਿੰਮੀਦਾਰ ਦੇ ਘਰ ’ਤੇ ਫਾਇਰਿੰਗ, ਇਲਾਕੇ ’ਚ ਦਹਿਸ਼ਤ

Firing at 'Zinmidar's house' in 'Lahri 318' village of Pathankot, terror in the area.

ਪਠਾਨਕੋਟ: ਜ਼ਿਲ੍ਹੇ ਦੇ ਪਿੰਡ ਲਾਹੜੀ 318 ਵਿੱਚ ਬੀਤੀ ਸ਼ਾਮ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਅਣਪਛਾਤੇ ਵਿਅਕਤੀਆਂ ਨੇ ਇੱਕ ਜ਼ਿੰਮੀਦਾਰ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਦੌਰਾਨ ਗੋਲੀ ਘਰ ਦੀ ਕੰਧ ਅਤੇ ਸ਼ੀਸ਼ੇ ਵਿੱਚ ਲੱਗੀ।

ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਗੋਲੀਆਂ ਦੀ ਆਵਾਜ਼ ਸੁਣਦੇ ਹੀ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।

ਪਰਿਵਾਰਕ ਮੈਂਬਰਾਂ ਮੁਤਾਬਕ, ਅਣਪਛਾਤੇ ਹਮਲਾਵਰਾਂ ਵੱਲੋਂ ਕਰੀਬ ਦੋ ਰਾਊਂਡ ਫਾਇਰਿੰਗ ਕੀਤੀ ਗਈ। ਘਟਨਾ ਤੋਂ ਬਾਅਦ ਪਰਿਵਾਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਦੇ ਹੀ ਪੁਲਿਸ ਟੀਮ ਅਤੇ ਫੋਰੈਂਸਿਕ ਮਾਹਿਰ ਮੌਕੇ ’ਤੇ ਪਹੁੰਚੇ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ।

ਫਿਲਹਾਲ ਫਾਇਰਿੰਗ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।

Leave a Reply

Your email address will not be published. Required fields are marked *