ਅਮਰੀਕਾ ‘ਚ ਪਟਿਆਲਾ ਦੇ 24 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕਈ ਦਿਨਾਂ ਬਾਅਦ ਜੰਗਲ ‘ਚੋਂ ਮਿਲੀ ਲਾਸ਼

24 year old youth from Patiala shot dead in America, dead body found in forest after several days

ਅਮਰੀਕਾ ‘ਚ ਰੋਜ਼ੀ-ਰੋਟੀ ਕਮਾਉਣ ਗਏ ਪਟਿਆਲਾ ਦੇ ਨੇੜਲੇ ਪਿੰਡ ਅਤਾਲਾਂ ਦੇ 24 ਸਾਲਾ ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਲਾਸ਼ ਕਈ ਦਿਨਾਂ ਬਾਅਦ ਜੰਗਲ ‘ਚੋਂ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਘਟਨਾ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ।

ਖੁਸ਼ਕਰਨਦੀਪ ਸਿੰਘ, ਪੁੱਤਰ ਬਲਵਿੰਦਰ ਸਿੰਘ, ਕਰੀਬ ਪੰਜ ਸਾਲ ਪਹਿਲਾਂ ਚੰਗੇ ਭਵਿੱਖ ਦੀ ਉਮੀਦ ਨਾਲ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ ‘ਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਆਪਣੀ ਕਾਰ ‘ਚ ਜਾ ਰਿਹਾ ਸੀ ਤਾਂ ਰਸਤੇ ‘ਚ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

30 ਜੁਲਾਈ ਤੋਂ ਫੋਨ ਸੀ ਬੰਦ

ਪਰਿਵਾਰ ਮੁਤਾਬਕ 30 ਜੁਲਾਈ ਤੋਂ ਖੁਸ਼ਕਰਨਦੀਪ ਦਾ ਫੋਨ ਬੰਦ ਆ ਰਿਹਾ ਸੀ, ਜਿਸ ਤੋਂ ਬਾਅਦ ਪਰਿਵਾਰ ਦੀ ਚਿੰਤਾ ਵਧ ਗਈ। ਅਮਰੀਕਾ ‘ਚ ਰਹਿੰਦੇ ਰਿਸ਼ਤੇਦਾਰਾਂ ਨੇ ਸਥਾਨਕ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਖੁਸ਼ਕਰਨਦੀਪ ਦੀ ਲਾਸ਼ ਜੰਗਲ ‘ਚੋਂ ਬਰਾਮਦ ਹੋਈ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਲੁੱਟ ਦੌਰਾਨ ਕਤਲ ਦਾ ਸ਼ੱਕ

ਘਟਨਾ ਦੇ ਪਿੱਛੇ ਅਸਲ ਕਾਰਨ ਹਾਲੇ ਸਪੱਸ਼ਟ ਨਹੀਂ ਹੋਇਆ। ਉੱਥੇ ਹੀ ਮੁੱਢਲੀ ਜਾਣਕਾਰੀ ਮੁਤਾਬਕ ਲੁੱਟਪਾਟ ਦੌਰਾਨ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੋਸਟਮਾਰਟਮ ਰਿਪੋਰਟ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਮਾਮਲੇ ਬਾਰੇ ਹੋਰ ਜਾਣਕਾਰੀ ਸਾਹਮਣੇ ਆ ਸਕਦੀ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਅਤਾਲਾਂ ‘ਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

Leave a Reply

Your email address will not be published. Required fields are marked *