ਦਿਲ ਦਹਿਲਾ ਦੇਣ ਵਾਲੀ ਘਟਨਾ, ਇੱਕੋ ਪਰਿਵਾਰ ਦੇ 3 ਜਣਿਆਂ ਦੀ ਮੌ’ਤ, ਪਾਣੀ ਦੀ ਟੈਂਕੀ ‘ਚੋਂ ਮਿਲੀਆਂ ਲਾ’ਸ਼ਾਂ

Heartbreaking incident, 3 people of the same family died, dead bodies found in water tank.

ਹਰਿਆਣਾ ਦੇ ਫਤਿਹਾਬਾਦ ਦੇ ਭੱਟੂ ਇਲਾਕੇ ਦੇ ਪਿੰਡ ਮੇਹੂਵਾਲਾ ਵਿੱਚ ਵੀਰਵਾਰ ਸ਼ਾਮ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਇੱਥੇ ਇੱਕ ਔਰਤ ਅਤੇ ਉਸਦੇ ਦੋ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਘਰ ਦੇ ਅੰਦਰ ਬਣੀ ਪਾਣੀ ਦੀ ਟੈਂਕੀ ਵਿੱਚੋਂ ਬਰਾਮਦ ਹੋਈਆਂ।

ਮ੍ਰਿਤਕਾਂ ਦੀ ਪਛਾਣ 31 ਸਾਲਾ ਸੁਦੇਸ਼, ਉਸਦੀ 9 ਸਾਲਾ ਧੀ ਜੋਤੀ ਅਤੇ 7 ਸਾਲਾ ਪੁੱਤਰ ਵਨੀਤ ਵਜੋਂ ਹੋਈ ਹੈ। ਪਿੰਡ ਵਾਸੀਆਂ ਨੇ ਤਿੰਨਾਂ ਨੂੰ ਪਾਣੀ ਦੀ ਟੈਂਕੀ ਵਿੱਚੋਂ ਬਾਹਰ ਕੱਢਿਆ ਅਤੇ ਭੱਟੂ ਕਲਾਂ ਕਮਿਊਨਿਟੀ ਹੈਲਥ ਸੈਂਟਰ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਘਰੇਲੂ ਝਗੜੇ ਤੋਂ ਬਾਅਦ ਵਾਪਰੀ ਘਟਨਾ

ਮ੍ਰਿਤਕ ਦੇ ਭਰਾ ਪ੍ਰਵੀਨ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਸੁਦੇਸ਼ ਦਾ ਵਿਆਹ ਸਾਲ 2014 ਵਿੱਚ ਸੰਦੀਪ ਕੁਮਾਰ ਨਾਲ ਹੋਇਆ ਸੀ। ਉਸ ਦਾ ਦੋਸ਼ ਹੈ ਕਿ ਵਿਆਹ ਤੋਂ ਬਾਅਦ ਸੰਦੀਪ ਨਸ਼ੇ ਦਾ ਆਦੀ ਹੋ ਗਿਆ ਅਤੇ ਅਕਸਰ ਸੁਦੇਸ਼ ਨਾਲ ਕੁੱਟਮਾਰ ਤੇ ਤੰਗ-ਪ੍ਰੇਸ਼ਾਨ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੁਪਹਿਰ ਨੂੰ ਵੀ ਪਤੀ-ਪਤਨੀ ਵਿਚਾਲੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਤਿੰਨਾਂ ਦੀਆਂ ਲਾਸ਼ਾਂ ਘਰ ਦੀ ਪਾਣੀ ਵਾਲੀ ਟੈਂਕੀ ਵਿੱਚੋਂ ਮਿਲੀਆਂ।

ਪੁਲਿਸ ਵੱਲੋਂ ਜਾਂਚ ਜਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਭੱਟੂ ਕਲਾਂ ਪੁਲਿਸ ਅਤੇ ਸੀਨ ਆਫ਼ ਕ੍ਰਾਈਮ ਟੀਮ ਮੌਕੇ ‘ਤੇ ਪਹੁੰਚੀ। ਟੀਮ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।

Leave a Reply

Your email address will not be published. Required fields are marked *