ਲੁਧਿਆਣਾ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ/ਤ/ਲ, CCTV ’ਚ ਕੈਦ ਹੋਈ ਵਾਰਦਾਤ

Youth shot dead in 'Ludhiana', incident captured on CCTV

ਲੁਧਿਆਣਾ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 25 ਸਾਲਾ ਹਰਜਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਆਪਣੇ ਤਿੰਨ ਦੋਸਤਾਂ ਨਾਲ ਕਾਰ ਵਿੱਚ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕੇ ਵਿੱਚ ਦੂਜੀ ਕਾਰ ਸਵਾਰ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ।

ਹਮਲਾਵਰਾਂ ਨੇ ਹਰਜਿੰਦਰ ’ਤੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਵੀ ਉਹ ਨਹੀਂ ਰੁਕੇ ਅਤੇ ਜ਼ਖ਼ਮੀ ਨੌਜਵਾਨ ਨਾਲ ਕੁੱਟਮਾਰ ਵੀ ਕੀਤੀ। ਹਮਲੇ ਦੌਰਾਨ ਕਾਰ ਵਿੱਚ ਸਵਾਰ ਬਾਕੀ ਤਿੰਨ ਨੌਜਵਾਨ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਹੇ। ਹਰਜਿੰਦਰ ਇਕੱਲਾ ਕਾਰ ਵਿੱਚ ਫਸ ਗਿਆ ਸੀ।

CCTV ’ਚ ਕੈਦ ਹੋਈ ਵਾਰਦਾਤ

ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਵਿੱਚ ਕੁਝ ਲੋਕ ਹਰਜਿੰਦਰ ਨਾਲ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਗੋਲੀਆਂ ਚੱਲਣ ਦੀ ਆਵਾਜ਼ ਵੀ ਸੁਣਾਈ ਦਿੰਦੀ ਹੈ।ਜਾਣਕਾਰੀ ਮੁਤਾਬਕ ਵਾਰਦਾਤ ਰਾਤ ਕਰੀਬ 11:30 ਵਜੇ ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕੇ ਵਿੱਚ ਵਾਪਰੀ। ਹਰਜਿੰਦਰ ਆਪਣੇ ਪਰਿਵਾਰ ਦਾ ਇਕਲੌਤਾ ਕਮਾਊ ਪੁੱਤ ਸੀ। ਉਸ ਦੇ ਪਿਤਾ ਆਟੋ-ਰਿਕਸ਼ਾ ਚਲਾਉਂਦੇ ਹਨ, ਜਦਕਿ ਮਾਂ ਘਰੇਲੂ ਔਰਤ ਹੈ।

ਪੁਲਿਸ ਨੇ ਜਾਂਚ ਕੀਤੀ ਤੇਜ਼

ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਟੀਮਾਂ ਦਾ ਗਠਨ ਕੀਤਾ ਹੈ।ਹਮਲਾਵਰਾਂ ਦੀ ਪਛਾਣ ਲਈ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਵੱਲੋਂ ਹਮਲੇ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *