ਪੰਜਾਬ-ਚੰਡੀਗੜ੍ਹ ‘ਚ ਮੁੜ ਸਰਗਰਮ ਹੋਵੇਗਾ ਮਾਨਸੂਨ, 19 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Monsoon to reactivate in Punjab-Chandigarh, rain likely in 19 districts

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ 12 ਅਗਸਤ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਹੁਸ਼ਿਆਰਪੁਰ, ਪਠਾਨਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ ‘ਚ ਵੀ ਬੱਦਲਵਾਈ

ਚੰਡੀਗੜ੍ਹ ਵਿੱਚ ਅੱਜ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿੱਚ ਬਦਲਾਅ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਪਿਛਲੇ ਦਿਨਾਂ ਦੌਰਾਨ ਮੀਂਹ ਘੱਟ ਪੈਣ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਮੀ ਵਧੀ। ਸੂਬੇ ਵਿੱਚ ਸਭ ਤੋਂ ਵੱਧ 36 ਡਿਗਰੀ ਸੈਲਸੀਅਸ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਰਜ ਕੀਤਾ ਗਿਆ। ਉੱਥੇ ਹੀ 17 ਜ਼ਿਲ੍ਹਿਆਂ ਵਿੱਚ ਮੀਂਹ ਆਮ ਨਾਲੋਂ ਕਾਫ਼ੀ ਘੱਟ ਰਿਹਾ।

ਜਲੰਧਰ ‘ਚ ਵੀ ਮੌਸਮ ਬਦਲਣ ਦੇ ਆਸਾਰ

ਹੁਣ ਗੱਲ ਕਰੀਏ ਜਲੰਧਰ ਦੇ ਮੌਸਮ ਦੀ। ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਮੌਸਮ ਦੇ ਕਰਵਟ ਲੈਣ ਦੇ ਆਸਾਰ ਹਨ। ਆਉਣ ਵਾਲੇ ਦਿਨਾਂ ਵਿੱਚ ਅਸਮਾਨ ‘ਚ ਬੱਦਲ ਛਾਏ ਰਹਿਣ ਅਤੇ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ।

ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਜਲੰਧਰ ਵਾਸੀਆਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ। ਖਾਸ ਕਰਕੇ ਕਈ ਦਿਨਾਂ ਤੋਂ ਮੀਂਹ ਦੀ ਉਡੀਕ ਕਰ ਰਹੇ ਲੋਕਾਂ ਲਈ ਇਹ ਮੌਸਮੀ ਬਦਲਾਅ ਰਾਹਤ ਲੈ ਕੇ ਆ ਸਕਦਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਮੀਂਹ ਅਤੇ ਗਰਜ-ਚਮਕ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਅਤੇ ਮੌਸਮ ਦੀ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *