ਜਲੰਧਰ ਜਿਲ੍ਹੇ ਦੇ ਨਾਮੀ ਕਾਲਜ ਕੇਐਮਵੀ ਅਤੇ ਪ੍ਰਮੁੱਖ ਪ੍ਰਾਈਵੇਟ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਕਾਰਣ ਸ਼ਹਿਰ ‘ਚ ਹੜਕੰਪ ਮਚ ਗਿਆ ਹੈ। ਮੌਕੇ ‘ਤੇ ਭਾਰੀ ਪੁਲਿਸ ਫੋਰਸ ਪਹੁੰਚੀ ਹੈ। ਉੱਥੇ ਹੀ ਸੁਰੱਖਿਆ ਕਾਰਨਾਂ ਕਰਕੇ ਕਾਲਜ ਅਤੇ ਸਕੂਲ ਨੂੰ ਖਾਲੀ ਕਰਵਾਇਆ ਗਿਆ ਹੈ।
ਪੁਲਿਸ ਸਟੇਸ਼ਨ 8 ਦੇ ਇੰਚਾਰਜ ਸਾਹਿਲ ਚੌਧਰੀ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਾਲਜ ਅਤੇ ਸਕੂਲ ਦੇ ਅਹਾਤੇ ਦੀ ਤਲਾਸ਼ੀ ਲੈ ਰਹੀ ਹੈ ਅਤੇ ਹਰ ਕੋਣ ਤੋਂ ਜਾਂਚ ਕਰ ਰਹੀ ਹੈ। ਫਿਲਹਾਲ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਿਸ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ।
ਬੀਤੀ ਦਿਨੀਂ ਅੰਮ੍ਰਿਤਸਰ ਵਿਚ ਕੁੱਝ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀ ਸੀ । ਜਿਸ ਤੋਂ ਬਾਅਦ ਡੀ ਸੀ ਨੇ ਅੰਮ੍ਰਿਤਸਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਫਿਲਹਾਲ, ਜਲੰਧਰ ਵਿੱਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ’ਤੇ ਹਨ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਜਾਰੀ ਹੈ।



