ਮਾਤਾ ਚਿੰਤਪੂਰਨੀ ਦੇ ਦਰਸ਼ਨ ਕਰਕੇ ਪਰਤ ਰਹੇ ਪੰਜਾਬ ਦੇ 2 ਨੌਜਵਾਨਾਂ ਦੀ ਦਰਦਨਾਕ ਹਾਦਸੇ ‘ਚ ਮੌਤ

ਹਿਮਾਚਲ ਪ੍ਰਦੇਸ਼ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਦੋਵੇਂ ਨੌਜਵਾਨ ਮਾਤਾ ਚਿੰਤਪੂਰਨੀ ਧਾਮ ਵਿਖੇ ਮੱਥਾ ਟੇਕਣ ਤੋਂ ਬਾਅਦ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਪਰਤ ਰਹੇ ਸਨ। ਇਸੇ ਦੌਰਾਨ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਖ਼ਬਰੀਸਤਾਨ ਨੈਟਵਰੱਕ : ਹਿਮਾਚਲ ਪ੍ਰਦੇਸ਼ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਦੋਵੇਂ ਨੌਜਵਾਨ ਮਾਤਾ ਚਿੰਤਪੂਰਨੀ ਧਾਮ ਵਿਖੇ ਮੱਥਾ ਟੇਕਣ ਤੋਂ ਬਾਅਦ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਪਰਤ ਰਹੇ ਸਨ। ਇਸੇ ਦੌਰਾਨ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕਾਂ ਦੇ ਪਰਿਵਾਰਾਂ ‘ਚ ਮਾਤਮ ਛਾ ਗਿਆ। ਮ੍ਰਿਤਕਾਂ ਦੀ ਪਛਾਣ ਮੋਗਾ ਦੇ ਰਹਿਣ ਵਾਲੇ ਦੀਪਕ ਅਤੇ ਰਣਜੋਤ ਸਿੰਘ ਵਜੋਂ ਹੋਈ ਹੈ।

ਮਾਤਾ ਦੇ ਦਰਬਾਰ ਤੋਂ ਘਰ ਵਾਪਸੀ ਸਮੇਂ ਵਾਪਰਿਆ ਦੁਖਦਾਈ ਹਾਦਸਾ
ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਰਹਿਣ ਵਾਲੇ ਦੀਪਕ ਅਤੇ ਰਣਜੋਤ ਸਿੰਘ ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਹਿਮਾਚਲ ਪ੍ਰਦੇਸ਼ ਗਏ ਸਨ। ਧਾਰਮਿਕ ਅਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਦੋਵੇਂ ਦੋਸਤ ਬਾਈਕ ‘ਤੇ ਮੋਗਾ ਲਈ ਰਵਾਨਾ ਹੋਏ। ਰਸਤੇ ‘ਚ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਉਨ੍ਹਾਂ ਦੀ ਬਾਈਕ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ, ਪਰ ਉਦੋਂ ਤੱਕ ਦੋਵਾਂ ਨੌਜਵਾਨਾਂ ਦੀ ਦਮ ਤੋੜ ਚੁੱਕੇ ਸਨ।

ਭਾਰੀ ਭੀੜ ਦਰਮਿਆਨ ਵਧਿਆ ਹਾਦਸਿਆਂ ਦਾ ਖ਼ਤਰਾ
ਇਨੀਂ ਦਿਨੀਂ ਮਾਤਾ ਚਿੰਤਪੂਰਨੀ ਮੰਦਿਰ ‘ਚ ਦਰਸ਼ਨਾਂ ਲਈ ਪੰਜਾਬ ਅਤੇ ਗੁਆਂਢੀ ਰਾਜਾਂ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂ ਹਿਮਾਚਲ ਪ੍ਰਦੇਸ਼ ਪਹੁੰਚ ਰਹੇ ਹਨ। ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਵਧਣ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਵਧ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *