ਲੁਧਿਆਣਾ ‘ਚ 23 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਬਰਥਡੇ ਪਾਰਟੀ ਤੋਂ ਵਾਪਸ ਆ ਰਿਹਾ ਸੀ ਨੌਜਵਾਨ

23-year-old youth shot dead in Ludhiana

ਲੁਧਿਆਣਾ ‘ਚ 23 ਸਾਲਾ ਨੌਜਵਾਨ ਦੀ ਕਾਰ ਸਵਾਰ ਬਦਮਾਸ਼ਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ 23 ਸਾਲਾ ਮੋਨੂ ਵਜੋਂ ਹੋਈ ਹੈ।

ਬਰਥਡੇ ਪਾਰਟੀ ਤੋਂ ਵਾਪਸ ਆ ਰਿਹਾ ਸੀ ਨੌਜਵਾਨ

ਜਾਣਕਾਰੀ ਮੁਤਾਬਕ ਮੋਨੂ ਸੋਮਵਾਰ ਰਾਤ ਬਰਥਡੇ ਪਾਰਟੀ ਤੋਂ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਰਾਤ ਕਰੀਬ 12 ਵਜੇ ਘੰਟਾ ਚੌਕ ਨੇੜੇ ਉਸਦੀ ਕਾਰ ਸਵਾਰ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ।

ਬਹਿਸ ਤੋਂ ਬਾਅਦ ਕਾਰ ਸਵਾਰ ਹਮਲਾਵਰਾਂ ਨੇ ਮੋਨੂ ‘ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਇਲਾਜ ਦੌਰਾਨ ਹੋਈ ਮੌਤ

ਜ਼ਖਮੀ ਮੋਨੂ ਨੂੰ ਰਾਹਗੀਰਾਂ ਵੱਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਅਤੇ ਆਸਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ CCTV ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *