ਫਰੀਦਕੋਟ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਖਾਲੀ ਕਰਵਾਇਆ ਕੰਪਲੈਕਸ

Faridkot DC office threatened to be blown up with a bomb

ਪੰਜਾਬ ਵਿੱਚ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ DC ਦਫ਼ਤਰ ਨੂੰ ਇੱਕ ਧਮਕੀ ਭਰੀ ਈਮੇਲ ਭੇਜੀ ਗਈ। ਈਮੇਲ ਮਿਲਦੇ ਹੀ ਇਸ ਦੀ ਸੂਚਨਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ।

ਪੁਲਿਸ ਨੇ ਪੂਰਾ ਕੰਪਲੈਕਸ ਕਰਵਾਇਆ ਖਾਲੀ

ਐਹਤਿਆਤ ਵਜੋਂ ਪੁਲਿਸ ਨੇ DC ਦਫ਼ਤਰ ਵਿੱਚ ਮੌਜੂਦ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਤੁਰੰਤ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਪੂਰੇ ਕੰਪਲੈਕਸ ਵਿੱਚ ਸੁਰੱਖਿਆ ਜਾਂਚ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ।

ਖਾਲਿਸਤਾਨੀ ਨੈਸ਼ਨਲ ਆਰਮੀ ਦੇ ਨਾਮ ਤੋਂ ਈਮੇਲ

ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਭਰੀ ਈਮੇਲ ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਮ ਤੋਂ ਭੇਜੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਧਮਕੀ ਦੀ ਗੰਭੀਰਤਾ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

Leave a Reply

Your email address will not be published. Required fields are marked *