21 ਅਗਸਤ ਨੂੰ ਪੰਜਾਬ ਦੇ ਸਰਕਾਰੀ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ! ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਥਿਤੀ ਕੀਤੀ ਸਪੱਸ਼ਟ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਮਨਾਂ ਵਿੱਚ ਸਕੂਲਾਂ ਦੀ ਛੁੱਟੀ ਨੂੰ ਲੈ ਕੇ ਕਾਫ਼ੀ ਦੁਵਿਧਾ ਬਣੀ ਹੋਈ ਸੀ।

ਖ਼ਬਰੀਸਤਾਨ ਨੈਟਵਰਕ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਮਨਾਂ ਵਿੱਚ ਸਕੂਲਾਂ ਦੀ ਛੁੱਟੀ ਨੂੰ ਲੈ ਕੇ ਕਾਫ਼ੀ ਦੁਵਿਧਾ ਬਣੀ ਹੋਈ ਸੀ।

ਸਰਕਾਰੀ ਸਕੂਲਾਂ ਵਿੱਚ ਨਹੀਂ ਹੋਵੇਗੀ ਛੁੱਟੀ, ਨਿੱਜੀ ਸਕੂਲ ਲੈ ਸਕਦੇ ਹਨ ਆਪਣਾ ਫ਼ੈਸਲਾ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਸਕੂਲ ਖੁੱਲ੍ਹਣ ਜਾਂ ਬੰਦ ਰਹਿਣ ਬਾਰੇ ਸਥਿਤੀ ਪੂਰੀ ਤਰ੍ਹਾਂ ਸਾਫ਼ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੱਲ੍ਹ ਕੋਈ ਸਰਕਾਰੀ ਛੁੱਟੀ ਨਹੀਂ ਹੋਵੇਗੀ। ਹਾਲਾਂਕਿ, ਨਿੱਜੀ ਸਕੂਲ ਆਪਣੀ ਸੁਰੱਖਿਆ ਅਤੇ ਸਹੂਲਤ ਅਨੁਸਾਰ ਛੁੱਟੀ ਕਰਨ ਦਾ ਫ਼ੈਸਲਾ ਆਪ ਲੈ ਸਕਦੇ ਹਨ। ਇਸ ਬੰਦ ਦੇ ਸੱਦੇ ਨੂੰ ਵੇਖਦਿਆਂ ਕਈ ਪ੍ਰਾਈਵੇਟ ਸਕੂਲਾਂ ਨੇ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਬੰਦ ਦੌਰਾਨ ਆਵਾਜਾਈ ‘ਤੇ ਅਸਰ, ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ
ਦੱਸਿਆ ਜਾ ਰਿਹਾ ਹੈ ਕਿ ਬੰਦ ਦੌਰਾਨ ਰਾਜ ਵਿੱਚ ਬਾਜ਼ਾਰ ਅਤੇ ਪਬਲਿਕ ਟਰਾਂਸਪੋਰਟ ਪ੍ਰਭਾਵਿਤ ਰਹਿ ਸਕਦੇ ਹਨ। ਦੂਜੇ ਪਾਸੇ, ਪ੍ਰਦਰਸ਼ਨਕਾਰੀ ਜਥੇਬੰਦੀਆਂ ਦਾ ਕਹਿਣਾ ਹੈ ਕਿ ਆਮ ਲੋਕਾਂ ਦੀ ਖੱਜਲ-ਖੁਆਰੀ ਘੱਟ ਤੋਂ ਘੱਟ ਹੋਵੇ, ਇਸ ਲਈ ਐਮਰਜੈਂਸੀ ਸੇਵਾਵਾਂ ਨੂੰ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ ਅਤੇ ਉਹ ਆਮ ਵਾਂਗ ਚਾਲੂ ਰਹਿਣਗੀਆਂ।

Leave a Reply

Your email address will not be published. Required fields are marked *